Business Khas

Latest news
ਪੰਜਾਬ 'ਚ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ? ਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ‘ਚ 993 ਰੁਪਏ ਦਾ ਵਾਧਾ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲ... ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
You are currently viewing SC ਭਾਈਚਾਰੇ ਦੀਆਂ ਔਰਤਾਂ ਨੂੰ ਮਿਲਣਗੇ ₹1500, ਜਰਨਲ ਨੂੰ ਕਿੰਨੇ?

SC ਭਾਈਚਾਰੇ ਦੀਆਂ ਔਰਤਾਂ ਨੂੰ ਮਿਲਣਗੇ ₹1500, ਜਰਨਲ ਨੂੰ ਕਿੰਨੇ?

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਪੰਜ ਸਾਲਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਮਾਵਾਂ ਅਤੇ ਧੀਆਂ ਨੂੰ ਸਮਰਪਿਤ ਹੈ। ਉਹ ਇਸ ਬਜਟ ਨੂੰ “ਗਾਰੰਟੀਆਂ ਪੂਰੀਆਂ ਕਰਨ ਵਾਲਾ” ਕਹਿੰਦੇ ਹਨ।

ਬਜਟ ਪੇਸ਼ ਕਰਨ ਤੋਂ ਪਹਿਲਾਂ, ਵਿੱਤ ਮੰਤਰੀ ਨੇ ਮਾਂ ਮਨਜੀਤ ਕੌਰ ਦਾ ਆਸ਼ੀਰਵਾਦ ਲਿਆ। ਉਨ੍ਹਾਂ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ, ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ। ਬਜਟ ਦੀ ਕਾਪੀ ‘ਤੇ ਫੁਲਕਾਰੀ ਵਾਲਾ ਕਵਰ ਚੜ੍ਹਾਇਆ ਗਿਆ।

ਪੰਜਾਬ ਵਿਧਾਨ ਸਭਾ ਚੋਣਾਂ ਅਗਲੇ ਸਾਲ, 2027 ਵਿੱਚ ਹੋਣੀਆਂ ਹਨ। ਨਤੀਜੇ ਵਜੋਂ, ‘ਆਪ’ ਸਰਕਾਰ ਆਪਣੇ ਆਖਰੀ ਬਜਟ ਵਿੱਚ ਔਰਤਾਂ ਨਾਲ ਕੀਤੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ, ਜਿਸ ਵਿੱਚ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦਾ ਬਜਟ ਵੀ ਸ਼ਾਮਲ ਹੈ।

ਕਿਹੜੀ ਤਰੀਕ ਤੋਂ ਸ਼ੁਰੂ ਹੋ ਰਹੀ ₹1000 ਲਈ ਰਜਿਸਟ੍ਰੇਸ਼ਨ?
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਹਰ ਮਹੀਨੇ ₹1000 ਅਤੇ SC ਭਾਈਚਾਰੇ ਲਈ ₹1500 ਦੀ ਸਨਮਾਨ ਰਾਸ਼ੀ ਮਾਵਾਂ-ਧੀਆਂ ਨੂੰ ਦਿੱਤੀ ਜਾਵੇਗੀ। ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਲਈ ਰਜਿਸਟ੍ਰੇਸ਼ਨ ਕਦੋਂ ਤੋਂ ਸ਼ੁਰੂ ਹੋਵੇਗੀ ਇਹ ਸਵਾਲ ਪੰਜਾਬ ਦੀ ਹਰ ਇਕ ਮਹਿਲਾ ਦੇ ਮਨ ਵਿਚ ਜ਼ਰੂਰ ਆ ਰਿਹਾ ਹੋਵੇਗਾ। ਤਾਂ ਦੱਸ ਦਈਏ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਵਿਸਾਖੀ ਵਾਲੇ ਦਿਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।