Saturday, May 18, 2024
Homeਦੇਸ਼CBSE ਦੇ 12ਵੀਂ ਜਮਾਤ ਦੇ ਨਤੀਜੇ ਹੋਏ ਜਾਰੀ, ਕੁੜੀਆਂ ਨੇ ਮਾਰੀ ਬਾਜੀ

CBSE ਦੇ 12ਵੀਂ ਜਮਾਤ ਦੇ ਨਤੀਜੇ ਹੋਏ ਜਾਰੀ, ਕੁੜੀਆਂ ਨੇ ਮਾਰੀ ਬਾਜੀ

ਸੀਬੀਐਸਈ 12ਵੀਂ ਬੋਰਡ ਪ੍ਰੀਖਿਆ ਦੇ ਨਤੀਜੇ ਅੱਜ ਯਾਨੀ ਸ਼ੁੱਕਰਵਾਰ ਨੂੰ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਵਾਰ ਮੁੜ ਕੁੜੀਆਂ ਨੇ ਬਾਜੀ ਮਾਰੀ ਹੈ। 12ਵੀਂ ਜਮਾਤ ਦੇ ਸਾਰੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਨਤੀਜੇ ਦੀ ਉਡੀਕ ਕਰ ਰਹੇ ਸਨ ਪਾਰ ਹੁਣ ਉਨ੍ਹਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ।

ਸੀਬੀਐਸਈ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ 05 ਮਾਰਚ ਤੱਕ ਕਰਵਾਈਆਂ ਗਈਆਂ ਸਨ। ਇਸ ਸਾਲ ਕੁੱਲ 16,96,770 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਹੁਣ ਵਿਦਿਆਰਥੀ CBSE ਦੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbseresuts.nic.in ‘ਤੇ ਨਤੀਜੇ ਦੇਖ ਸਕਦੇ ਹਨ ਅਤੇ ਇਸ ਦੇ ਨਾਲ ਵਿਦਿਆਰਥੀ ਡਿਜੀਲੌਕਰ ਰਾਹੀਂ ਵੀ ਨਤੀਜੇ ਦੇਖ ਸਕਦੇ ਹਨ।

ਦੱਸ ਦਈਏ ਕਿ ਇਸ ਸਾਲ CBSE Class 12th Board exam result 2023 ‘ਚ ਕੁੱਲ ਪਾਸ ਪ੍ਰਤੀਸ਼ਤ 87.33% ਹੈ। ਉੱਥੇ ਹੀ ਤ੍ਰਿਵੇਂਦਰਮ ਖੇਤਰ 99.91 ਪਾਸ ਪ੍ਰਤੀਸ਼ਤ ਨਾਲ ਪਹਿਲੇ ਸਥਾਨ ‘ਤੇ ਰਿਹਾ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments