Business Khas

Latest news
ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ ਭਾਜਪਾ ਛੋਟੀਆਂ ਖੇਤਰੀ ਪਾਰਟੀਆਂ ਨੂੰ ਖ਼ਤਮ ਕਰ ਦਿੰਦੀ ਹੈ, ਅਕਾਲੀ ਦਲ ਨੂੰ ਵੀ ਨਿਗਲ ਜਾਵੇਗੀ ਭਾਜਪਾ ਪਿਤਾ ਬਣਨ 'ਤੇ ਮਿਲੇਗੀ 15 ਦਿਨਾਂ ਦੀ ਛੁੱਟੀ, ਸੂਬੇ 'ਚ ਪਹਿਲੀ ਵਾਰ ਲਾਗੂ ਕੀਤੀ ਗਈ ਯੋਜਨਾ ਕੀ ਲਵ ਗਿੱਲ ਕਾਰਨ ਸਕਾਊਟ ਨੂੰ ਲੱਗਾ ਵੱਡਾ ਝਟਕਾ? ਗੁੱਸੇ ’ਚ ਕੱਟ ਲਏ ਆਪਣੇ ਵਾਲ, ਕਿਹਾ- ਮੈਨੂੰ ਟ੍ਰੌਮਾ ਦੇ ਦਿੱਤਾ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਮਿਸਰ ’ਚ ਭਿਆਨਕ ਸੜਕ ਹਾਦਸਾ: ਤੇਲ ਟੈਂਕਰ ਨੂੰ ਅੱਗ ਲੱਗਣ ਕਾਰਨ 31 ਲੋਕਾਂ ਦੀ ਮੌਤ, 21 ਜ਼ਖ਼ਮੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਿੰਨ ਦਿਨ ਧੁੰਦ ਦਾ ਯੈਲੋ ਅਲਰਟ, ਸਵੇਰੇ ਤੇ ਰਾਤ ਨੂੰ ਰਹਿਣਾ ਪਵੇਗਾ ਸਾਵਧਾਨ 43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਨਗਰ ਨਿਗਮ ਦੀ ਹਾਊਸ ਦੀ ਮੀਟਿੰਗ ਵਿੱਚ ਸਾਡੀ ਅਵਾਜ ਨੂੰ ਦਵਾਇਆ ਗਿਆ ਔਰੰਗਜ਼ੇਬ ਦਾ ਦਰਬਾਰ ਲੱਗਦਾ ਹੈ, ਜਿੱਥੇ ਸਵਾਲ ਪੁੱਛਣ ਦੀ ਵੀ ਆਜ਼ਾਦੀ ਨਹੀਂ: ਵਿਰੋਧੀ ਕੌਂਸਲਰ
You are currently viewing ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਿੰਨ ਦਿਨ ਧੁੰਦ ਦਾ ਯੈਲੋ ਅਲਰਟ, ਸਵੇਰੇ ਤੇ ਰਾਤ ਨੂੰ ਰਹਿਣਾ ਪਵੇਗਾ ਸਾਵਧਾਨ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਿੰਨ ਦਿਨ ਧੁੰਦ ਦਾ ਯੈਲੋ ਅਲਰਟ, ਸਵੇਰੇ ਤੇ ਰਾਤ ਨੂੰ ਰਹਿਣਾ ਪਵੇਗਾ ਸਾਵਧਾਨ

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 26 ਤੋਂ 28 ਨਵੰਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਪਰ ਸਵੇਰ ਅਤੇ ਦੇਰ ਰਾਤ ਸਮੇਂ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਧੁੰਦ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 26 ਨਵੰਬਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਨਵੰਬਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਤਰਨਤਾਰਨ, ਲੁਧਿਆਣਾ, ਐਸਏਐਸ ਨਗਰ (ਮੋਹਾਲੀ), ਨਵਾਂਸ਼ਹਿਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।

28 ਨਵੰਬਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਤਰਨਤਾਰਨ, ਨਵਾਂਸ਼ਹਿਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਸਵੇਰੇ ਅਤੇ ਦੇਰ ਰਾਤ ਸਫ਼ਰ ਕਰਦੇ ਸਮੇਂ ਖ਼ਾਸ ਸਾਵਧਾਨੀ ਵਰਤਣ ਦੀ ਲੋੜ ਹੈ। ਧੁੰਦ ਦੌਰਾਨ ਵਾਹਨਾਂ ਦੀ ਰਫ਼ਤਾਰ ਘੱਟ ਰੱਖਣ ਅਤੇ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।