Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰਦੁਆਰਾ ਬਾਬਾ ਜੀਵਨ ਸਿੰਘ ’ਚ ਸ਼ਹੀਦੀ ਦਿਵਸ ਪ੍ਰੋਗਰਾਮ ਦੀ ਸਮਾਪਤੀ ਮੌਕੇ ਛੋਟੇ ਬੱਚਿਆਂ ਨੂੰ ਕੀਤਾ ਸਨਮਾਨ

ਗੁਰਦੁਆਰਾ ਬਾਬਾ ਜੀਵਨ ਸਿੰਘ ’ਚ ਸ਼ਹੀਦੀ ਦਿਵਸ ਪ੍ਰੋਗਰਾਮ ਦੀ ਸਮਾਪਤੀ ਮੌਕੇ ਛੋਟੇ ਬੱਚਿਆਂ ਨੂੰ ਕੀਤਾ ਸਨਮਾਨ

ਜਲੰਧਰ, (ਸੰਜੇ ਸ਼ਰਮਾ)-ਗੜ੍ਹਾ ਵਿਖੇ ਸਥਿਤ ਗੁਰਦੁਆਰਾ ਬਾਬਾ ਜੀਵਨ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ। ਸਵੇਰੇ ਬੀਬੀ ਪਿ੍ਰਯਾ ਵੱਲੋਂ ਰੱਖੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸਤੋਂ ਉਪਰੰਤ ਭਾਈ ਰਣਜੀਤ ਸਿੰਘ, ਭਾਈ ਗੁਰਸੇਵਕ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ।

ਸ. ਭੂਪਿੰਦਰ ਪਾਲ ਸਿੰਘ ਖਾਲਸਾ, ਨੇ ਪੰਚਮ ਪਾਤਸ਼ਾਹ ਦੀ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਬਾਣੀ ਪੜ੍ਹਨ ਲਈ ਕਿਹਾ। ਇਸ ਮੌਕੇ ’ਤੇ ਵੱਖ-ਵੱਖ ਧਰਮਾਂ ਦੇ ਗੁਰਮਤਿ ਕੀਰਤਨ ਕੈਂਪ ਦੌਰਾਨ ਸਨਮਾਨਿਤ ਕੀਤਾ ਗਿਆ।

ਇਸ ਅਵਸਰ ’ਤੇ ਦਲਜੀਤ ਸਿੰਘ ਵਾਲੀਆ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਧਮੀਜਾ, ਸ. ਬਲਵਿੰਦਰ ਸਿੰਘ, ਗੁਰਮੀਤ ਸਿੰਘ, ਡਾ. ਪ੍ਰੀਤਪਾਲ ਸਿੰਘ, ਅਰਵਿੰਦਰ ਸਿੰਘ, ਡਾ. ਜਗਜੀਤ ਕੌਰ ਬਜਾਜ, ਹਰਜਿੰਦਰ ਸਿੰਘ, ਦਵਿੰਦਰ ਨਰੂਲਾ, ਸ਼ਰਨਜੀਤ ਸਿੰਘ ਆਦਿ ਨਜਰ ਆਏ। ਲਗਾਏ ਗਏ ਗੁਰਮੀਤ ਕੈਂਪ ’ਚ 20 ਦਿਨ ਬੱਚਿਆਂ ਨੂੰ ਭਾਈ ਰਣਜੀਤ ਸਿੰਘ ਵਾਈਸ ਚੇਅਰਮੈਨ ਨੇ ਬੱਚਿਆਂ ਸਿਖਾਇਆ। ਪ੍ਰੋਗਰਾਮ ਦੀ ਸਮਾਪਤੀ ਦੌਰਾਨ ਗੁਰ ਕਾਲੰਗਰ ਅਤੇ ਠੰਢੇ ਮਿੱਠੇ ਜਲ ਦਾ ਲੰਗਰ ਵਰਤਾਇਆ ਗਿਆ।