Business Khas

Latest news
ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ ਤਕਰਾਰ ਤੇ ਤਕਰੀਰ ਨਾਲ ਹੋਈ ਵਿਦਾਇਗੀ अखिल भारतीय स्कूल जागरूकता अभियान ‘सुरक्षित बचपन अभियान’ की शुरुआत ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ: ਵਿਜੇ ਸਾਂਪਲਾ ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ रश्मिका मंदाना ने अपने पति के बारे में क्या कहा जिसकी हो रही है चर्चा? बिन्यामिन नेतन्याहू के सातवीं बार इसराइल का प्रधानमंत्री बनने में ये हैं चुनौतियां ਬਿਨਾਂ ਨੰਬਰ ਪਲੇਟ ਦੇ ਸੜਕਾਂ ’ਤੇ ਦੌੜ ਰਹੀਆਂ ਟਰਾਲੀਆਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਉੱਠੇ ਸਵਾਲ CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ
You are currently viewing ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਨੌਜਵਾਨ ਦਾ ਕਤਲ

ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਨੌਜਵਾਨ ਦਾ ਕਤਲ

ਫਿਰੋਜ਼ਪੁਰ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ’ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਗੰਭੀਰ ਜ਼ਖ਼ਮੀ ਹਾਲਤ ਵਿੱਚ ਅਨਮੋਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।

ਉੱਥੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਅਨਮੋਲ ਦੀ ਭੈਣ ਨਾਲ ਕੁਝ ਨੌਜਵਾਨਾਂ ਵੱਲੋਂ ਛੇੜਛਾੜ ਕੀਤੀ ਜਾਂਦੀ ਸੀ। ਅਨਮੋਲ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤੇ। ਗੰਭੀਰ ਜ਼ਖ਼ਮੀ ਅਨਮੋਲ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਪੁਲਿਸ ਨੇ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।