Business Khas

Latest news
अखिल भारतीय स्कूल जागरूकता अभियान ‘सुरक्षित बचपन अभियान’ की शुरुआत ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ: ਵਿਜੇ ਸਾਂਪਲਾ ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ रश्मिका मंदाना ने अपने पति के बारे में क्या कहा जिसकी हो रही है चर्चा? बिन्यामिन नेतन्याहू के सातवीं बार इसराइल का प्रधानमंत्री बनने में ये हैं चुनौतियां ਬਿਨਾਂ ਨੰਬਰ ਪਲੇਟ ਦੇ ਸੜਕਾਂ ’ਤੇ ਦੌੜ ਰਹੀਆਂ ਟਰਾਲੀਆਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਉੱਠੇ ਸਵਾਲ CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ, ਚਾਂਦੀ ਡਿੱਗੀ, ਜਾਣੋ ਕੀ ਹੋਰ ਡਿੱਗਣਗੀਆਂ ਕੀਮਤਾਂ ? ਅਮਿਤ ਸ਼ਾਹ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਬਰੀ, ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਸੁਣਾਇਆ ਫੈਸਲਾ

ਅਦਾਕਾਰ ਅਮਨ ਧਾਲੀਵਾਲ ‘ਤੇ ਵਿਦੇਸ਼ ‘ਚ ਹੋਇਆ ਹਮਲਾ

ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਚਾਕੂ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਦੇਸ਼ ’ਚ ਅਮਨ ਧਾਲੀਵਾਲ ’ਤੇ ਹਮਲਾ ਹੋਇਆ ਹੈ। ਫਿਲਹਾਲ ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਅਮਨ ਧਾਲੀਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਤਸਵੀਰਾਂ ਚ ਦੇਖਿਆ ਜਾ ਸਕਦਾ ਹੈ ਕਿ ਅਮਨ ਧਾਲੀਵਾਲ ਦੇ ਸਰੀਰ ‘ਤੇ ਜ਼ਖਮਾਂ ਦੇ ਨਿਸ਼ਾਨ ਹਨ ਅਤੇ ਉਨ੍ਹਾਂ ਦੇ ਸਰੀਰ ‘ਤੇ ਪੱਟੀਆਂ ਬੱਝੀਆਂ ਹਨ। ਉੱਥੇ ਹੀ ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਉਨ੍ਹਾਂ ’ਤੇ ਹੋਏ ਹਮਲੇ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ। ਵਾਇਰਲ ਹੋ ਰਹੀ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਅਮਨ ਧਾਲੀਵਾਲ ਨੇ ਬਹੁਤ ਹੀ ਬਹਾਦਰੀ ਦੇ ਨਾਲ ਹਮਲਾਵਾਰ ਨੂੰ ਦਬੋਚਿਆ ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਵੀ ਉਸ ਨੂੰ ਕਾਬੂ ਕਰ ਲਿਆ। ਪਰ ਇਸ ਦੌਰਾਨ ਅਮਨ ਧਾਲੀਵਾਲ ਕਾਫੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਿਹਤਮੰਦੀ ਦੀ ਅਰਦਾਸ ਕੀਤੀ ਜਾ ਰਹੀ ਹੈ।