Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਦਾਲਤ ਨੇ ਦਿੱਤੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ

ਅਜਨਾਲਾ ਵਿਖੇ ਵੀਰਵਾਰ ਨੂੰ ਹੋਈ ਝੜਪ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਕੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਵੀਰਵਾਰ ਨੂੰ ਅਜਨਾਲਾ ਵਿਖੇ ਹੋਈ ਝੜਪ ‘ਚ ਕਈ ਲੋਕ ਜ਼ਖਮੀ ਹੋਏ।

ਇਸ ਦੌਰਾਨ ਐੱਸ.ਐੱਸ.ਪੀ. ਅੰਮ੍ਰਿਤਸਰ ਨੇ ਦੱਸਿਆ ਕਿ ਲਵਪ੍ਰੀਤ ਤੂਫਾਨ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਤੋਂ ਇਹ ਸਾਬਤ ਹੋਇਆ ਹੈ ਕਿ ਉਹ ਮੌਕੇ ‘ਤੇ ਮੌਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਅਦਾਲਤ ਵਿੱਚ ਪੇਸ਼ ਕਰ ਰਹੇ ਹਾਂ ਅਤੇ ਸਾਵਧਾਨੀ ਦੇ ਤੌਰ ‘ਤੇ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਹੁਣ ਸਥਿਤੀ ਕਾਬੂ ਹੇਠ ਹੈ। ਅਦਾਲਤ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ ਅੰਮ੍ਰਿਤਸਰ ਜੇਲ੍ਹ ਤੋਂ ਸ਼ਾਮ ਨੂੰ ਰਿਹਾਅ ਹੋਵੇਗਾ।”

ਵੀਰਵਾਰ ਨੂੰ, ਅਜਨਾਲਾ ਵਿਖੇ ਖਾਲਿਤਸਾਨੀ ਸਮਰਥਕਾਂ ਵੱਲੋਂ ਬੰਦੂਕਾਂ ਅਤੇ ਤਲਵਾਰਾਂ ਦੀ ਵਰਤੋਂ ਕਰਦਿਆਂ ਅੰਮ੍ਰਿਤਸਰ ਦੇ ਇੱਕ ਪੁਲਿਸ ਸਟੇਸ਼ਨ ਦੇ ਬੈਰੀਕੇਡ ਤੋੜ ਦਿੱਤੇ ਗਏ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਧਮਕੀ ਦਿੱਤੀ ਗਈ। ਸੀਨੀਅਰ ਪੁਲਿਸ ਮੁਲਾਜ਼ਮ ਨੇ ਕਿਹਾ, “ਸਾਡੇ ਸਾਹਮਣੇ ਪੇਸ਼ ਕੀਤੇ ਗਏ ਸਬੂਤਾਂ ਦੇ ਅਨੁਸਾਰ, ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਮਾਮਲੇ ਦੀ ਜਾਂਚ ਲਈ ਹੁਣ ਐਸਆਈਟੀ ਦਾ ਗਠਨ ਕੀਤਾ ਗਿਆ ਹੈ।”

ਪੁਲਿਸ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਪੁਖਤਾ ਸਬੂਤ ਮਿਲੇ ਹਨ ਕਿ ਉਹ ਬੇਕਸੂਰ ਹੈ। ਐਸਆਈਟੀ ਨੇ ਇਸ ਦਾ ਨੋਟਿਸ ਲੈ ਲਿਆ ਹੈ। ਐਸਐਸਪੀ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰੇਗਾ।

ਇਸ ਮਾਮਲੇ ‘ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹਰਪਾਲ ਸਿੰਘ ਬਲੇਰ ਨੇ ਕਿਹਾ, “ਅਸੀਂ ਪ੍ਰਸ਼ਾਸਨ ਨਾਲ ਗੱਲ ਕਰਨ ਆਏ ਸੀ ਕਿ ਲਵਪ੍ਰੀਤ ਤੂਫਾਨ ਖਿਲਾਫ ਐੱਫ.ਆਈ.ਆਰ. ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਹੈ। ਕੋਈ ਝੂਠਾ ਕੇਸ ਦਰਜ ਨਹੀਂ ਹੋਣਾ ਚਾਹੀਦਾ ਸੀ। ਪ੍ਰਸ਼ਾਸਨ ਨੇ ਸਵੀਕਾਰ ਕੀਤਾ ਕਿ ਲਵਪ੍ਰੀਤ ਸ਼ਾਮਲ ਨਹੀਂ ਸੀ, ਇਸ ਲਈ ਉਹ ਉਸ ਨੂੰ ਰਿਹਾਅ ਕਰ ਦੇਣਗੇ ਅਤੇ ਐਫਆਈਆਰਰੱਦ ਕਰ ਦੇਣਗੇ।”

‘ਵਾਰਿਸ ਪੰਜਾਬ ਕੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ, “ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ ਕਿ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ। ਸੱਚਾਈ ਇਹ ਹੈ ਕਿ ਉਹ ਡਿੱਗਣ ਤੋਂ ਬਾਅਦ ਜ਼ਖਮੀ ਹੋਏ ਸਨ। ਅਸਲ ਵਿੱਚ ਸਾਡੇ 10-12 ਲੋਕਾਂ ਨੂੰ ਸੱਟਾਂ ਲੱਗੀਆਂ ਹਨ।”