Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਅਧਾਰ ਕਾਰਡ ’ਚ ਅਪਡੇਸ਼ਨ ਲਈ 14 ਜੂਨ ਤੱਕ ਆਨਲਾਈਨ ਸਹੂਲਤ ਦਾ ਲਿਆ ਜਾ ਸਕਦਾ ਮੁਫ਼ਤ ਲਾਭ – ਡਿਪਟੀ ਕਮਿਸ਼ਨਰ

ਜਲੰਧਰ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦੀ ਵਿਲੱਖਣ ਪਹਿਚਾਣ ਅਥਾਰਟੀ (ਯੂ.ਆਈ.ਡੀ.ਆਈ.ਏ.)ਵਲੋਂ ਤਿੰਨ ਮਹੀਨਿਆਂ ਲਈ ਅਧਾਰ ਕਾਰਡ ਵਿੱਚ ਅਪਡੇਸ਼ਨ ਲਏ ਜਾਂਦੇ ਸਰਵਿਸ ਚਾਰਜਿਸ ਵਿੱਚ ਛੂਟ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਵਾਸੀ ਹੁਣ 14 ਜੂਨ 2023 ਤੱਕ ਇਸ ਸਬੰਧੀ ਆਨਲਾਈਨ ਮੁਫ਼ਤ ਸਹੂਲਤ ਦਾ ਲਾਭ ਉਠਾ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਜਿਨਾਂ ਨੇ ਪਿਛਲੇ 8 ਤੋਂ 10 ਸਾਲਾਂ ਦੌਰਾਨ ਅਧਾਰ ਕਾਰਡ ਵਿੱਚ ਅਪਡੇਸ਼ਨ ਨਹੀਂ ਕਰਵਾਈ ਨੂੰ ਅਧਾਰ ਕਾਰਡ ਵਿੱਚ ਪਹਿਚਾਣ ਅਤੇ ਪਤੇ ਦੀ ਦਰੁਸਤੀ ਕਰਵਾਉਣ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਲੱਖਣ ਪਹਿਚਾਣ ਅਥਾਰਟੀ ਵਲੋਂ ਅਧਾਰ ਇਨਰੋਲਮੈਂਟ ਸੈਂਟਰਾਂ ਜਾਂ ਸੇਵਾ ਕੇਂਦਰਾਂ ਵਿੱਚ ਇਸ ਸਹੂਲਤ ਲਈ 50 ਰੁਪਏ ਫੀਸ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਅਥਾਰਟੀ ਵਲੋਂ ਤਿੰਨ ਮਹੀਨਿਆਂ ਲਈ ਆਧਾਰ ਕਾਰਡ ਨਾਲ ਸਬੰਧਿਤ ਦਸਤਾਵੇਜ਼ ਆਨਲਾਈਨ ਅਪਡੇਟ ਕਰਨ ਲਈ ਫੀਸ ਵਿੱਚ ਛੂਟ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਧਾਰ ਕਾਰਡ ਸਬੰਧੀ ਆਨਲਾਈਨ ਸੇਵਾਵਾਂ ਮਾਈ ਅਧਾਰ ਪੋਰਟਲ (myaadhaar.uidai.gov.in) ਜਾਂ ਐਮ ਅਧਾਰ ਐਪ ਜਿਥੇ ਪਹਿਚਾਣ ਅਤੇ ਪਤੇ ਦੀ ਦਰੁਸਤੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਉਪਲਬੱਧ ਹੈ ਦੀ ਵਰਤੋਂ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਫ਼ਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਕੇ ਆਪਣੇ ਅਧਾਰ ਕਾਰਡਾਂ ਨੂੰ ਦਰੁਸਤ ਰੱਖਣ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਆਨਲਾਈਨ ਸਹੂਲਤ ਲਈ ਆਧਾਰ ਕਾਰਡ ਵਿੱਚ ਮੋਬਾਇਲ ਨੰਬਰ ਵੀ ਅਪਡੇਟ ਰੱਖੇ ਜਾਣ।