Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ

ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਲਗਭਗ 1,25,000 ਵਿਦਿਆਰਥੀ ਵੀਜ਼ੇ ਕੀਤੇ ਜਾਰੀ

ਭਾਰਤ ਤੋਂ ਅਮਰੀਕਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਭਾਰਤੀ ਵਿਦਿਆਰਥੀ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਦੁਨੀਆ ਦੇ ਕਈ ਦੇਸ਼ਾਂ ਵਿੱਚ ਜਾਂਦੇ ਹਨ। ਪਰ ਅਮਰੀਕਾ ਨੂੰ ਉਨ੍ਹਾਂ ਦੀ ਵੱਡੀ ਪਸੰਦ ਵਜੋਂ ਦੇਖਿਆ ਜਾ ਸਕਦਾ ਹੈ। ਇਸਦੀ ਇੱਕ ਵੱਡੀ ਉਦਾਹਰਣ ਇਹ ਹੈ ਕਿ 2022 ਵਿੱਚ, ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਲਗਭਗ 1,25,000 ਵਿਦਿਆਰਥੀ ਵੀਜ਼ੇ ਜਾਰੀ ਕੀਤੇ ਹਨ। ਇਸ ਨੂੰ ਵੀਜ਼ਾ ਜਾਰੀ ਕਰਨ ਦੇ ਰਿਕਾਰਡ ਵਜੋਂ ਵੀ ਦੇਖਿਆ ਜਾ ਰਿਹਾ ਹੈ। ਇਹ ਜਾਣਕਾਰੀ ਖੁਦ ਅਮਰੀਕਾ ਨੇ ਅਧਿਕਾਰਤ ਤੌਰ ‘ਤੇ ਦਿੱਤੀ ਹੈ।ANI ਦੇ ਅਨੁਸਾਰ, ਅਧਿਕਾਰਤ ਤੌਰ ‘ਤੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਅਮਰੀਕਾ ਨੇ ਕਿਹਾ ਕਿ ਪਿਛਲੇ ਸਾਲ ਯਾਨੀ 2022 ਵਿੱਚ, ਉਸ ਦੁਆਰਾ ਭਾਰਤੀ ਵਿਦਿਆਰਥੀਆਂ ਲਈ ਲਗਭਗ 1.25 ਲੱਖ ਵਿਦਿਆਰਥੀ ਵੀਜ਼ੇ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਅਮਰੀਕਾ ਤੋਂ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਵੱਡੀ ਗਿਣਤੀ ਵਿਦਿਆਰਥੀ ਆਪਣੇ ਆਪ ਨੂੰ ਰਜਿਸਟਰ ਕਰਦੇ ਹਨ। ਦੂਜੇ ਪਾਸੇ ਜੇਕਰ ਅੰਤਰਰਾਸ਼ਟਰੀ ਪੱਧਰ ‘ਤੇ ਦੇਖਿਆ ਜਾਵੇ ਤਾਂ 2020-21 ਵਿਚ 9.14 ਲੱਖ ਵਿਦਿਆਰਥੀਆਂ ਨੇ ਅਤੇ 2021-22 ਵਿਚ 9.48 ਲੱਖ ਵਿਦਿਆਰਥੀਆਂ ਨੇ ਦੁਨੀਆ ਭਰ ਤੋਂ ਆਪਣਾ ਨਾਂ ਦਰਜ ਕਰਵਾਇਆ ਹੈ। ਭਾਰਤੀ ਵਿਦਿਆਰਥੀਆਂ ਨੇ ਮਾਸਟਰਜ਼ ਪ੍ਰੋਗਰਾਮਾਂ ਲਈ ਵੱਡੀ ਗਿਣਤੀ ਵਿੱਚ ਰਜਿਸਟਰ ਕੀਤਾ ਹੈ।