Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਅਸਮਾਨੀ ਬਿਜਲੀ ਡਿੱਗਣ ਕਾਰਨ 44 ਸਾਲਾ ਕਿਸਾਨ

ਅਸਮਾਨੀ ਬਿਜਲੀ ਡਿੱਗਣ ਕਾਰਨ 44 ਸਾਲਾ ਕਿਸਾਨ

ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪਹਿਲੇ ਮਾਮਲੇ ‘ਚ ਡੇਰਾਬੱਸੀ ਦੇ ਪਿੰਡ ਮਹਿਮਦਪੁਰ ‘ਚ ਆਪਣੇ ਖੇਤਾਂ ਨੂੰ ਪਾਣੀ ਲਗਾਉਂਦੇ ਸਮੇਂ ਬਿਜਲੀ ਡਿੱਗਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਾਸੀ ਮਹਿਮਦਪੁਰ ਵਜੋਂ ਹੋਈ ਹੈ। ਖੇਤਾਂ ਵਿੱਚ ਡਿੱਗੇ ਕਿਸਾਨ ਨੂੰ ਪੇਂਡੂ 108 ਐਂਬੂਲੈਂਸ ਵੱਲੋਂ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸਾਨ ਆਪੋ-ਆਪਣੇ ਖੇਤਾਂ ਵਿੱਚ ਕੰਮ ਕਰ ਰਹੇ ਸਨ। ਜਦੋਂ ਮੀਂਹ ਸ਼ੁਰੂ ਹੋਇਆ ਤਾਂ ਕੁਝ ਕਿਸਾਨ ਮੋਟਰ ਦੇ ਕੋਲ ਇੱਕ ਦਰੱਖਤ ਹੇਠਾਂ ਖੜ੍ਹੇ ਹੋ ਗਏ ਪਰ ਪਰਮਜੀਤ ਆਪਣੇ ਖੇਤ ਵਿੱਚ ਕੰਮ ਕਰਦਾ ਰਿਹਾ। ਕਰੀਬ ਇੱਕ ਘੰਟੇ ਬਾਅਦ ਵੀ ਜਦੋਂ ਹੋਰ ਕਿਸਾਨ ਪਰਮਜੀਤ ਨੂੰ ਨਾ ਵੇਖੇ ਤਾਂ ਉਨ੍ਹਾਂ ਨੇ ਭਾਲ ਸ਼ੁਰੂ ਕਰ ਦਿੱਤੀ।ਇਸੇ ਦੌਰਾਨ ਇੱਕ ਮਜ਼ਦੂਰ ਨੇ ਪਰਮਜੀਤ ਨੂੰ ਖੇਤ ਵਿੱਚ ਡਿੱਗਿਆ ਦੇਖਿਆ। ਉਸ ਨੇ ਪਰਮਜੀਤ ਦੀ ਛਾਤੀ ਅਤੇ ਦਿਲ ‘ਤੇ ਬਿਜਲੀ ਦੇ ਝਟਕੇ ਦੇ ਨਿਸ਼ਾਨ ਦੇਖੇ। ਪਿੰਡ ਵਾਸੀਆਂ ਨੇ ਦੱਸਿਆ ਕਿ ਸਵੇਰ ਤੋਂ ਹੀ ਮੌਸਮ ਖ਼ਰਾਬ ਸੀ। ਕਾਲੇ ਬੱਦਲ ਸਨ ਅਤੇ ਬਿਜਲੀ ਚਮਕ ਰਹੀ ਸੀ। ਇਸ ਦੌਰਾਨ ਪਰਮਜੀਤ ਨੂੰ ਵੀ ਕਰੰਟ ਲੱਗ ਗਿਆ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ।ਦੂਜੇ ਪਾਸੇ ਲਾਲੜੂ ਦੇ ਪਿੰਡ ਜਲਾਲਪੁਰ ‘ਚ ਸ਼ੁੱਕਰਵਾਰ ਸਵੇਰੇ ਅਸਮਾਨੀ ਬਿਜਲੀ ਡਿੱਗਣ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਭਿਨੰਦਨ ਕੁਮਾਰ ਵਾਸੀ ਜਲਾਲਪੁਰ ਪਿੰਡ ਸੀਤਾਮੜੀ (ਬਿਹਾਰ) ਵਜੋਂ ਹੋਈ ਹੈ। ਸਥਾਨਕ ਵਾਸੀ ਸ਼ੰਭੂ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਪੌਣੇ ਸੱਤ ਵਜੇ ਦੇ ਕਰੀਬ ਵਾਪਰਿਆ। ਉਹ ਮ੍ਰਿਤਕ ਅਭਿਨੰਦਨ ਨਾਲ ਖੇਤਾਂ ਵਿੱਚ ਘੁੰਮ ਕੇ ਘਰ ਜਾ ਰਿਹਾ ਸੀ।