Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦਾ ਝਲਕਿਆ ਦਰਦ,ਕਿਰਨਦੀਪ ਨੇ ਅੰਮ੍ਰਿਤਪਾਲ ਨੂੰ ਬੇਕਸੂਰ ਦੱਸਿਆ

ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ। ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਉਸ ਨੂੰ ਫੜਨ ਲਈ ਲਗਾਤਾਰ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਉਸ ਦੇ ਦੇਸ਼ ਤੋਂ ਭੱਜਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦਾ ਦਰਦ ਝਲਕਿਆ ਹੈ। ਦਰਅਸਲ ਸੋਮਵਾਰ ਨੂੰ ਕਿਰਨਦੀਪ ਕੌਰ ਮੀਡਿਆ ਦੇ ਸਾਹਮਣੇ ਆਈ।

ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਰਨਦੀਪ ਨੇ ਅੰਮ੍ਰਿਤਪਾਲ ਨੂੰ ਬੇਕਸੂਰ ਦੱਸਿਆ ‘ਤੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਅੰਮ੍ਰਿਤਪਾਲ ਹੁਣ ਕਿੱਥੇ ਹੈ। ਉਸ ਦਾ ਅੰਮ੍ਰਿਤਪਾਲ ਨਾਲ ਕਾਫੀ ਸਮੇਂ ਤੋਂ ਕੋਈ ਸੰਪਰਕ ਨਹੀਂ ਸੀ। ਜੇਕਰ ਉਹ ਪੁਲਿਸ ਕੋਲ ਹੈ ਤਾਂ ਉਸ ਨੂੰ ਪੇਸ਼ ਕੀਤਾ ਜਾਵੇ। ਮੈਂ ਅੰਮ੍ਰਿਤਪਾਲ ਲਈ ਆਪਣੀ ਨੌਕਰੀ ਅਤੇ ਪਰਿਵਾਰ ਛੱਡ ਦਿੱਤਾ ਹੈ। ਹੁਣ ਮੈਂ ਉਸਨੂੰ ਇਸ ਹਾਲਤ ਵਿੱਚ ਨਹੀਂ ਛੱਡਾਂਗੀ।ਕਿਰਨਦੀਪ ਕੌਰ ਨੇ ਅੱਗੇ ਕਿਹਾ ਕਿ ਅੰਮ੍ਰਿਤਪਾਲ ਹਮੇਸ਼ਾ ਸੰਸਥਾ ਦੇ ਕੰਮ ਅਤੇ ਧਰਮ ਪ੍ਰਚਾਰ ਨੂੰ ਪਹਿਲ ਦਿੰਦਾ ਹੈ। ਉਸ ਦੀ ਪਹਿਲੀ ਪਸੰਦ ਸਿੱਖ ਦਾ ਪ੍ਰਚਾਰ ਹੈ ‘ਤੇ ਮੈਂ ਉਸ ਦੀ ਦੂਜੀ ਪਸੰਦ ਹਾਂ। ਉਨ੍ਹਾਂ ਨੇ ਪੰਜਾਬ ਦੇ ਧਰਮ ਅਤੇ ਲੋਕਾਂ ਲਈ ਆਵਾਜ਼ ਬੁਲੰਦ ਕਰਨ ਲਈ ਕਈ ਵੀਡਿਓਜ਼ ਸੋਸ਼ਲ ਮੀਡੀਆ ‘ਤੇ ਪਾਉਂਦਾ ਸੀ। ਉਸਦੀ ਕਾਫੀ ਵੀਡਿਓਜ਼ ਮੈਂ ਦੇਖੀ ‘ਤੇ ਸੁਣੀ ਸੀ। ਮੈਂ ਅਮ੍ਰਿਤਪਾਲ ਦੇ ਸੰਪਰਕ ‘ਚ ਸੋਸ਼ਲ ਮੀਡੀਆ ਰਾਹੀਂ ਹੀ ਆਈ ਸੀ।ਕਿਰਨਦੀਪ ਨੇ ਕਿਹਾ ਕਿ ਮੇਰੇ ‘ਤੇ ਲੱਗੇ ਸਾਰੇ ਦੋਸ਼ ਗਲਤ ਹਨ। ਮੈਂ ਇੱਥੇ ਦੋ ਮਹੀਨਿਆਂ ਤੋਂ ਰਹਿ ਰਹੀ ਹਾਂ। ਮੈਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕੀਤਾ। ਹੁਣ ਇਹ ਮੇਰਾ ਘਰ ਹੈ। ਛੇ ਮਹੀਨਿਆਂ ਬਾਅਦ ਮੈਂ ਯੂ.ਕੇ. ਜਾਵਾਂਗੀ। ਜੇਕਰ ਅੰਮ੍ਰਿਤਪਾਲ ਵੀ ਮੇਰੇ ਨਾਲ ਚੱਲਣਗੇ ਤਾਂ ਠੀਕ ਹੈ, ਨਹੀਂ ਤਾਂ ਮੈਂ ਭਾਰਤ ਵਾਪਸ ਆਵਾਂਗੀ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਐਨਆਰਆਈ ਕਿਰਨਦੀਪ ਕੌਰ ਦਾ ਵਿਆਹ ਫਰਵਰੀ ਵਿੱਚ ਹੋਇਆ ਸੀ। ਅੰਮ੍ਰਿਤਪਾਲ ਦਾ ਵਿਆਹ ਪਿੰਡ ਜੱਲੂਪੁਰ ਖੇੜਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਇਆ ਸੀ।