Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਅੰਮ੍ਰਿਤਸਰ ਏਅਰਪੋਰਟ ਉਤੇ ਰੋਕਿਆ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੰਡਨ ਜਾਣ ਲਈ ਪੁੱਜੀ ਸੀ। ਖਬਰ ਹੈ ਕਿ ਉਨ੍ਹਾਂ ਦੀ ਪਤਨੀ ਨੂੰ ਏਅਰਪੋਰਟ ਉਤੇ ਪੁਛਗਿਛ ਲਈ ਰੋਕਿਆ ਗਿਆ ਹੈ। ਉਹ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਜਾ ਰਹੀ ਸੀ।ਏਅਰਪੋਰਟ ਅਥਾਰਟੀ ਵੱਲੋਂ ਉਨ੍ਹਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ। ਕਿਰਨਦੀਪ ਸਵੇਰੇ 11.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਉਨ੍ਹਾਂ ਦੁਪਹਿਰ 1.30 ਵਜੇ ਲੰਡਨ ਲਈ ਫਲਾਈਟ ਫੜਨੀ ਸੀ। ਇਮੀਗ੍ਰੇਸ਼ਨ ਵਿਭਾਗ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਬਿਆਨ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਕਿਰਨਦੀਪ ਕੌਰ ਨੂੰ ਨਜ਼ਰਬੰਦ ਨਹੀਂ ਕੀਤਾ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਹਿਲਾਂ ਜਾਰੀ ਕੀਤੇ ਲੁੱਕਆਊਟ ਨੋਟਿਸ ਦੇ ਆਧਾਰ ‘ਤੇ ਉਸ ਨੂੰ ਫਲਾਈਟ ‘ਚ ਸਵਾਰ ਹੋਣ ਤੋਂ ਰੋਕ ਦਿੱਤਾ ਸੀ। ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ। ਕਿਰਨਦੀਪ ਐਨ.ਆਰ.ਆਈ. ਹੈ, ਉਨ੍ਹਾਂ ‘ਤੇ ਬਰਤਾਨੀਆ ਵਿਚ ਬੱਬਰ ਖਾਲਸਾ ਨਾਲ ਸਬੰਧ ਰੱਖਣ ਅਤੇ ਫੰਡਿੰਗ ਕਰਨ ਦਾ ਵੀ ਦੋਸ਼ ਲੱਗੇ ਸੀ। ਕਿਰਨਦੀਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਕਿਰਨਦੀਪ ਨੇ ਕਿਹਾ ਸੀ ਕਿ ਮੈਂ ਕਾਨੂੰਨੀ ਤੌਰ ‘ਤੇ ਭਾਰਤ ‘ਚ ਰਹਿ ਰਹੀ ਹਾਂ। ਮੈਂ ਇੱਥੇ 180 ਦਿਨ ਰਹਿ ਸਕਦੀ ਹਾਂ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ। ਉਸ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।