Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੰਮ੍ਰਿਤਸਰ ਤੋਂ ਅਗਵਾ ਹੋਈ ਬੱਚੀ ਦੀ ਮਿਲੀ ਲਾਸ਼

ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੀਤੇ ਦਿਨੀਂ ਅਗਵਾ ਹੋਈ 7 ਸਾਲਾ ਬੱਚੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾ ਨੂੰ ਲੜਕੀ ਦੀ ਮਤਰੇਈ ਮਾਂ ਨੇ ਅੰਜਾਮ ਦਿੱਤਾ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦੇਈਏ ਕਿ ਜਦੋਂ ਲੜਕੀ ਟਿਊਸ਼ਨ ਪੜ੍ਹਨ ਲਈ ਘਰੋਂ ਨਿਕਲੀ ਸੀ ਤਾਂ ਉਸ ਨੂੰ ਬਾਈਕ ਸਵਾਰ ਵਿਅਕਤੀ ਅਤੇ ਔਰਤ ਨੇ ਅਗਵਾ ਕਰ ਲਿਆ ਸੀ, ਜਿਸ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਵੀਡੀਓ ਮੁਤਾਬਕ ਲੜਕੀ ਨੂੰ ਮੋਟਰਸਾਈਕਲ ‘ਤੇ ਬਿਠਾ ਕੇ ਲਿਜਾਇਆ ਗਿਆ, ਜਿਸ ਤੋਂ ਬਾਅਦ ਅੱਜ ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।ਇਹ ਘਟਨਾ ਪਿੰਡ ਰਾਮਪੁਰਾ ਦੀ ਹੈ, ਜਿੱਥੇ 7 ਸਾਲਾ ਅਭਿਰੋਜ ਜੋਤ ਕੌਰ ਰੋਜ਼ਾਨਾ ਦੀ ਤਰ੍ਹਾਂ ਟਿਊਸ਼ਨ ਲਈ ਜਾਂਦੀ ਸੀ ਪਰ ਦੇਰ ਰਾਤ ਤੱਕ ਘਰ ਨਾ ਪੁੱਜਣ ‘ਤੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਵਿਅਕਤੀ ਅਤੇ ਔਰਤ ਨੇ ਅੰਮ੍ਰਿਤਸਰ ਦੇ ਰਾਮਪੁਰਾ ‘ਚ 7 ਸਾਲਾ ਬੱਚੀ ਨੂੰ ਅਗਵਾ ਕਰ ਲਿਆ ਸੀ, ਜਿਸ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਹੈ।ਪੁਲਿਸ ਵੱਲੋਂ ਬੀਤੇ ਦਿਨੀ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਰ ਘਰ ਦੀ ਤਲਾਸ਼ੀ ਲਈ ਜਾ ਰਹੀ ਸੀ। ਲੜਕੀ ਜਿੱਥੇ ਟਿਊਸ਼ਨ ਲਈ ਜਾਂਦੀ ਸੀ, ਉਸ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਤਲਾਸ਼ੀ ਲਈ ਗਈ ਸੀ। ਇਸ ਦੌਰਾਨ, ਜਿਸ ਰਸਤੇ ਤੋਂ ਉਹ ਪੜ੍ਹਾਈ ਲਈ ਜਾਂਦੀ ਸੀ, ਉਸ ਦੇ ਸੀਸੀਟੀਵੀ ਫੁਟੇਜ ਵਿੱਚ ਇੱਕ ਬਾਈਕ ਸਵਾਰ ਲੜਕੀ ਨੂੰ ਆਪਣੇ ਨਾਲ ਲੈ ਜਾਂਦਾ ਦਿਖਾਈ ਦਿੱਤਾ ਸੀ। ਪਰ ਹੁਣ ਆਖਰਕਾਰ ਰਾਤ ਨੂੰ ਬੱਚੀ ਦੀ ਲਾਸ਼ ਮਿਲੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਕਾਰਾ ਉਸਦੀ ਮਤਰੇਈ ਮਾਂ ਨੇ ਕੀਤਾ ਹੈ।