Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਆਪ-ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਕਰਕੇ ਜਲੰਧਰ ਵਾਸੀ ਪਰੇਸ਼ਾਨ : ਸਲਵਿੰਦਰ ਕੁਮਾਰ

ਆਪ-ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਕਰਕੇ ਜਲੰਧਰ ਵਾਸੀ ਪਰੇਸ਼ਾਨ : ਸਲਵਿੰਦਰ ਕੁਮਾਰ

ਜਲੰਧਰ, ਬਹੁਜਨ ਸਮਾਜ ਪਾਰਟੀ ਦੇ ਜਲੰਧਰ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ ਨੇ ਕਿਹਾ ਕਿ ਸ਼ਹਿਰ ਵਿੱਚ ਲੋਕ ਬਹੁਤ ਹੀ ਮੁਸ਼ਕਿਲ ਹਾਲਾਤਾਂ ਵਿੱਚ ਜੀਅ ਰਹੇ ਹਨ। ਲੋਕ ਪਾਣੀ ਵਰਗੀਆਂ ਮੁੱਢਲੀਆਂ ਲੋੜਾਂ ਲਈ ਵੀ ਤਰਸ ਰਹੇ ਹਨ ਤੇ ਇਸ ਦੇ ਲਈ ਵੀ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਤੇ ਇਸ ਤੋਂ ਪਹਿਲਾਂ ਕਾਂਗਰਸ ਦੀ ਸਰਕਾਰ ਲੋਕਾਂ ਦੇ ਵਿਕਾਸ ਲਈ ਕੋਈ ਕੰਮ ਨਹੀਂ ਕਰ ਸਕੀਆਂ। ਬਰਸਾਤ ਦੇ ਮੌਸਮ ਵਿੱਚ ਮੀਂਹ ਨਾਲ ਸ਼ਹਿਰ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਜਾਂਦੇ ਹਨ। ਇਹ ਸਰਕਾਰਾਂ ਅੱਜ ਤੱਕ ਸ਼ਹਿਰ ਲਈ ਯੋਗ ਸਟੋਰਮ ਸੀਵਰੇਜ ਦਾ ਪ੍ਰਬੰਧ ਨਹੀਂ ਕਰ ਸਕੀਆਂ। ਆਮ ਦਿਨਾਂ ਵਿੱਚ ਵੀ ਸੀਵਰੇਜ ਜਾਮ ਹੋਣ ਕਰਕੇ ਲੋਕਾਂ ਲਈ ਨਰਕ ਭਰੇ ਹਾਲਾਤ ਬਣੇ ਰਹਿੰਦੇ ਹਨ। ਪੀਣ ਯੋਗ ਪਾਣੀ ਨੂੰ ਲੈ ਕੇ ਵੀ ਸਥਿਤੀ ਠੀਕ ਨਹੀਂ ਹੈ। ਖਾਸ ਤੌਰ ਤੇ ਗਰਮੀਆਂ ਦੇ ਮੌਸਮ ਵਿੱਚ ਲੋਕਾਂ ਨੂੰ ਪੀਣ ਯੋਗ ਸਾਫ ਪਾਣੀ ਲਈ ਤਰਸਣਾ ਪੈਂਦਾ ਹੈ। ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਸੜਕਾਂ ਟੁੱਟੀਆਂ ਹੋਈਆਂ ਹਨ, ਜਿਸ ਕਰਕੇ ਲੋਕ ਦੁਰਘਟਨਾਵਾਂ ਦੇ ਸ਼ਿਕਾਰ ਤਾਂ ਹੁੰਦੇ ਹੀ ਹਨ, ਉਨ੍ਹਾਂ ਦੀਆਂ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਪਾਰਕ ਬਦਹਾਲੀ ਦੇ ਸ਼ਿਕਾਰ ਹਨ, ਜਿਸ ਕਰਕੇ ਲੋਕਾਂ ਲਈ ਸੈਰ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ। ਮੌਜ਼ੂਦਾ ਆਪ ਸਰਕਾਰਾਂ ਤੇ ਪਿਛਲੀ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜਾਰੀ ਕਰਕੇ ਲੋਕ ਬਹੁਤ ਹੀ ਮੁਸ਼ਕਿਲ ਹਾਲਾਤਾਂ ਵਿੱਚ ਜ਼ਿੰਦਗੀ ਜੀਊਣ ਲਈ ਮਜ਼ਬੂਰ ਹਨ।