Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਇੱਕ ਨੌਜਵਾਨ ਅਤੇ ਉਸ ਦੇ ਦੋ ਦੋਸਤਾਂ ਨੂੰ ਪਿੰਡ ਵਾਸੀਆਂ ਨੇ ਚੋਰ ਸਮਝ ਕੇ ਚਾੜ੍ਹਿਆ ਕੁਟਾਪਾ

ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਵਿੱਚ ਬੀਤੀ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਇੱਕ ਨੌਜਵਾਨ ਅਤੇ ਉਸ ਦੇ ਦੋ ਦੋਸਤਾਂ ਨੂੰ ਪਿੰਡ ਵਾਸੀਆਂ ਨੇ ਚੋਰ ਸਮਝ ਕੇ ਫੜ ਲਿਆ ਅਤੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪਿੰਡ ਵਾਸੀਆਂ ਦੀ ਕੁੱਟਮਾਰ ਕਰਨ ਤੋਂ ਬਾਅਦ ਤਿੰਨਾਂ ਨੌਜਵਾਨਾਂ ਨੇ ਹੱਥ ਜੋੜ ਕੇ ਮੁਆਫੀ ਮੰਗਣੀ ਸ਼ੁਰੂ ਕਰ ਦਿੱਤੀ। ਮਾਮਲੇ ਦੀ ਸੂਚਨਾ ਥਾਣਾ ਸਦਰ ਬਠਿੰਡਾ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਲਿਆ ਹੈ।ਬਾਅਦ ਵਿੱਚ ਤਿੰਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਥਾਣੇ ਬੁਲਾਇਆ ਗਿਆ ਅਤੇ ਉਨ੍ਹਾਂ ਦੇ ਮੁਆਫੀ ਮੰਗਣ ਤੋਂ ਬਾਅਦ ਆਸ਼ਿਕਾਂ ਨੂੰ ਛੱਡ ਦਿੱਤਾ ਗਿਆ। ਦਰਅਸਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਗਿੱਦੜਬਾਹਾ ਮੰਡੀ ਦਾ ਰਹਿਣ ਵਾਲਾ ਇੱਕ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਮਿਲਣ ਰਾਤ ਨੂੰ ਉਸ ਦੇ ਪਿੰਡ ਪਹੁੰਚਿਆ। ਜਦੋਂ ਤਿੰਨੋਂ ਨੌਜਵਾਨ ਲੜਕੀ ਨੂੰ ਮਿਲਣ ਲਈ ਉਸ ਦੇ ਘਰ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ ਦੇ ਹੀ ਰਹਿਣ ਵਾਲੇ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਦੇਖ ਲਿਆ ਅਤੇ ਉਨ੍ਹਾਂ ਨੂੰ ਚੋਰ ਸਮਝ ਕੇ ਰੌਲਾ ਪਾ ਦਿੱਤਾ।