Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤੁਰੰਤ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਫੈਸਲਾ ਰੱਦ ਕਰਵਾਇਆ ਜਾਵੇ 

ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤੁਰੰਤ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਫੈਸਲਾ ਰੱਦ ਕਰਵਾਇਆ ਜਾਵੇ 

ਜਲੰਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਹਿਬਾਨ ਨੂੰ ਅਹੁਦਿਆਂ ਤੋਂ ਫ਼ਾਰਗ ਕਰਨ ਸਬੰਧੀ ਅੱਜ ਗੁਰਪ੍ਰੀਤ ਸਿੰਘ ਖਾਲਸਾ ਸਾਬਕਾ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਮੀਟਿੰਗ ਵਿੱਚ ਖ਼ੁਦ ਹਾਜ਼ਰ ਹੋ ਕੇ ਜਥੇਦਾਰ ਸਹਿਬਾਨ ਨੂੰ ਅਹੁਦਿਆਂ ਤੋਂ ਫ਼ਾਰਗ ਕਰਨ ਦਾ ਫੈਸਲਾ ਕਰਵਾਉਣ ਉਪਰੰਤ ਸੰਗਤਾਂ ਦੇ ਵੱਧ ਰਹੇ ਵਿਰੋਧ ਨੂੰ ਭਾਂਪਦਿਆਂ ਆਪਣੀ ਜ਼ੁਮੇਵਾਰੀ ਤੋਂ ਲਾਂਭੇ ਨਹੀਂ ਹੋ ਸਕਦੇ ਅਤੇ ਇਹ ਕਹਿਣਾ ਕਿ ਅੰਤ੍ਰਿੰਗ ਕਮੇਟੀ ਨੇ ਮੈਨੂੰ ਭਰੋਸੇ ਵਿੱਚ ਨਹੀਂ ਲਿਆ, ਕਹਿ ਕੇ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਅੰਤ੍ਰਿੰਗ ਕਮੇਟੀ ਨੇ ਤੁਹਾਨੂੰ ਭਰੋਸੇ ਵਿੱਚ ਨਹੀਂ ਲਿਆ ਸੀ ਤਾਂ ਤੁਸੀਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦਾ ਬਾਈਕਾਟ ਕਿਉਂ ਨਹੀਂ ਕੀਤਾ ਅਤੇ ਉਸੀ ਸਮੇਂ ਪ੍ਰੈਸ ਨੂੰ ਬਿਆਨ ਕਿਉਂ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਸੱਚੇ ਦਿਲੋਂ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਨਾਲ ਸਹਿਮਤ ਨਹੀਂ ਹੋ ਤਾਂ ਤੁਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਦੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤੁਰੰਤ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਜਥੇਦਾਰ ਸਹਿਬਾਨ ਸਬੰਧੀ ਲਏ ਫੈਸਲੇ ਨੂੰ ਰੱਦ ਕਰਵਾਇਆ ਜਾਵੇ। ਜੇਕਰ ਨਹੀਂ ਤਾਂ ਮੁੱਖ ਸਕੱਤਰ ਸਮੇਤ ਹੋਰ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਸੋੜੀ ਸਿਆਸਤ ਤੋਂ ਉਪਰ ਉਠ ਕੇ ਕੁਰਬਾਨੀ, ਤਿਆਗ ਤੇ ਸਚਾਈ ਦਾ ਸਬੂਤ ਸੰਗਤਾਂ ਨੂੰ ਦਿੱਤਾ ਜਾਵੇ।