Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਆਬਕਾਰੀ ਵਿਭਾਗ ਨੇ CM ਰਾਹਤ ਫੰਡ ਲਈ ਦਿੱਤਾ 50 ਲੱਖ ਰੁਪਏ ਦਾ ਚੈੱਕ

ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਝੇਲ ਰਿਹਾ ਹੈ। ਹੜ੍ਹਾਂ ਦੀ ਤਬਾਹੀ ਦੇ ਮੱਦੇਨਜ਼ਰ ਆਬਕਾਰੀ ਅਤੇ ਕਰ ਵਿਭਾਗ ਵਲੋਂ ਮੁੱਖ ਮੰਤਰੀ ਰਾਹਤ ਫੰਡ ਲਈ 50 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਇਸ ਚੈੱਕ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਜਾਵੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹੜ੍ਹਾਂ ਦੇ ਚੱਲਦਿਆਂ ਉਨ੍ਹਾਂ ਨੇ ਵਿਭਾਗ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ 50 ਲੱਖ ਰੁਪਏ ਦਾ ਚੈੱਕ ਉਨ੍ਹਾਂ ਨੂੰ ਸੌਂਪਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਇਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਡੇ ਵਿਭਾਗ ਵਲੋਂ ਹੜ੍ਹ ਪੀੜਤਾਂ ਨੂੰ ਲਗਾਤਾਰ ਸਮੱਗਰੀ ਭੇਜੀ ਜਾ ਰਹੀ ਹੈ ਅਤੇ ਪਸ਼ੂਆਂ ਲਈ ਵੀ ਚਾਰਾ ਭੇਜਿਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।
ਵਿੱਤ ਮੰਤਰੀ ਨੇ ਕਿਹਾ ਕਿ ਹੁਣ ਚਾਰ ਦਹਾਕਿਆਂ ਬਾਅਦ ਪੰਜਾਬ ਵਿੱਚ ਇੱਕ ਵੱਡੀ ਆਫ਼ਤ ਆਈ ਹੈ ਜਿਸ ਵਿੱਚ ਗੁਰਦਾਸਪੁਰ, ਫਿਰੋਜ਼ਪੁਰ, ਪਠਾਨਕੋਟ, ਸੰਗਰੂਰ ਦੇ ਕੁਝ ਹਿੱਸੇ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਆਦਿ ਹੜ੍ਹਾਂ ਦੀ ਤਬਾਹੀ ਦਾ ਸਾਹਮਣਾ ਕਰ ਰਹੇ ਹਨ। ਜਿਸ ਵਿੱਚ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣ ਵਿੱਚ ਲੱਗੀ ਹੋਈ ਹੈ ਅਤੇ ਹਰ ਵਿਅਕਤੀ ਨੂੰ ਮਦਦ ਪਹੁੰਚਾਈ ਜਾ ਰਹੀ ਹੈ।

ਆਮ ਆਦਮੀ ਪਾਰਟੀ ਪੰਜਾਬ ਇਕਾਈ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਦਦ ਕਰਨ ਲਈ ਹਰੇਕ ਵਰਕਰ ਦੀ ਡਿਊਟੀ ਲਗਾਈ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅੱਗੇ ਵੀ ਅਸੀਂ ਲੋਕਾਂ ਲਈ ਇਹ ਸਮੱਗਰੀ ਭੇਜਦੇ ਰਹਾਂਗੇ। ਉਨ੍ਹਾਂ ਨੇ ਇਸ ਮੌਕੇ ਕੇਂਦਰ ਸਰਕਾਰ ਨੂੰ ਵੀ 60 ਹਜ਼ਾਰ ਕਰੋੜ ਰੁਪਏ ਬਕਾਇਆ ਰਾਸ਼ੀ ਰਿਲੀਜ਼ ਕਰਨ ਦੀ ਮੰਗ ਕੀਤੀ ਹੈ।