Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਇਨ੍ਹਾਂ ਇਲਾਕਿਆਂ ਵਿਚ ਬਦਲੇਗਾ ਮੌਸਮ, ਨਵੀਂ ਪੱਛਮੀ ਗੜਬੜੀ ਕਾਰਨ ਭਾਰੀ ਮੀਂਹ

ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ 12 ਮਾਰਚ ਨੂੰ ਪੱਛਮੀ ਹਿਮਾਲਿਆ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਬਣਨ ਦੀ ਸੰਭਾਵਨਾ ਹੈ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ।ਮੌਸਮ ਵਿਭਾਗ ਮੁਤਾਬਕ 12 ਤੋਂ 14 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰ ‘ਚ ਭਾਰੀ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। 12 ਮਾਰਚ ਨੂੰ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਮੌਸਮ ‘ਚ ਬਦਲਾਅ ਹੋਵੇਗਾ ਅਤੇ ਜ਼ਿਆਦਾਤਰ ਇਲਾਕਿਆਂ ‘ਚ ਤੂਫਾਨ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਰਾਜਸਥਾਨ ‘ਚ 12 ਮਾਰਚ ਤੋਂ ਬਾਅਦ ਮੌਸਮ ‘ਚ ਬਦਲਾਅ ਹੋਵੇਗਾ, ਜਿਸ ਤੋਂ ਬਾਅਦ ਕਈ ਜ਼ਿਲਿਆਂ ‘ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 13 ਮਾਰਚ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਬਾਰਸ਼ ਹੋ ਸਕਦੀ ਹੈ।