Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਕਿਸਾਨਾਂ ਨਾਲ ਕੀਤੇ ਜਾ ਰਹੇ ਅਨਮਨੁੱਖੀ ਵਤੀਰੇ ਦੀ ਸਿੱਖ ਤਾਲਮੇਲ ਕਮੇਟੀ ਵੱਲੋਂ ਨਿੰਦਾ

ਕਿਸਾਨਾਂ ਨਾਲ ਕੀਤੇ ਜਾ ਰਹੇ ਅਨਮਨੁੱਖੀ ਵਤੀਰੇ ਦੀ ਸਿੱਖ ਤਾਲਮੇਲ ਕਮੇਟੀ ਵੱਲੋਂ ਨਿੰਦਾ

ਜਲੰਧਰ, (ਸੰਜੇ ਸ਼ਰਮਾ)-ਲੰਮੇ ਸਮੇਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ,ਦਿੱਲੀ ਦੀ ਮੋਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਜਿਸ ਕਰਕੇ ਕਿਸਾਨ ਦਿੱਲੀ ਜਾ ਕੇ ਅੰਦੋਲਨ ਕਰਨਾ ਚਾਹੁੰਦੇ ਹਨ ,ਪਰ ਸ਼ੰਭੂ ਬਾਰਡਰ ਅਤੇ ਘਨੌਰੀ ਬਾਰਡਰ ਤੇ ਕਿਸਾਨਾਂ ਨਾਲ ਜਿਸ ਤਰ੍ਹਾਂ ਅਨਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ, ਜਿਸ ਤਰ੍ਹਾਂ ਉਹਨਾਂ ਤੇ ਅਥਰੂ ਗੈਸ ਤੇ ਗੋਲੀਆਂ ਦਾ ਮੀਹ ਵਰਸਾਇਆ ਜਾ ਰਿਹਾ ਹੈ ਜਿਸ ਤਰ੍ਹਾਂ ਪਾਣੀ ਦੀਆਂ ਬੁਛਾਰਾਂ ਚਲਾਈਆਂ ਜਾ ਰਹੀਆਂ ਹਨ ਇੱਥੋਂ ਤੱਕ ਗੋਲੀਆਂ ਵੀ ਚਲਾਈਆਂ ਜਾ ਰਹੀਆਂ ਹਨ ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ, ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ ਸੰਤ ਨਗਰ ,ਹਰਜੋਤ ਸਿੰਘ ਲੱਕੀ ਅਤੇ ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸਮੁੱਚੇ ਦੇਸ਼ ਦਾ ਅੰਨ ਨਾਲ ਪੇਟ ਭਰਨ ਵਾਲੇ ਅੰਨਦਾਤਿਆਂ ਨਾਲ ਅਜਿਹੇ ਵਿਵਹਾਰ ਦੀ ਆਸ ਕਿਸੇ ਤਰਾਂ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ,ਜਿਸ ਤਰ੍ਹਾਂ ਬਾਰਡਰਾਂ ਰੋਕਾਂ ਲਾਈਆਂ ਗਈਆਂ ਹਨ ਥਾਂ-ਥਾਂ ਤੇ ਬੈਰੀਗੇਡ, ਤਾਰਾਂ ਵਿਛਾਉਣੀਆਂ, ਵੱਡੇ ਵੱਡੇ ਕਿਲ ਲਾਉਣੇ ਕੀ ਕਿਸਾਨ ਇਸ ਦੇਸ਼ ਦੇ ਨਾਗਰਿਕ ਨਹੀਂ ਹਨ ,ਕੇਂਦਰ ਸਰਕਾਰ ਕੀ ਪੰਜਾਬ ਨੂੰ ਦੇਸ਼ ਤੋਂ ਅਲੱਗ ਕਰਨਾ ਚਾਹੁੰਦੀ ਹੈ ਜਿਸ ਤਰ੍ਹਾਂ ਹਰਿਆਣੇ ਦੀ ਖੱਟੜ ਸਰਕਾਰ ਦਾ ਵਤੀਰਾ ਹੈ ਉਹ ਦੇਸ਼ ਨੂੰ ਤੋੜਨ ਵਾਲਾ ਹੈ ਇਹੋ ਜਿਹੇ ਵਤੀਰੇ ਅਪਣਾ ਕੇ ਤੁਸੀਂ ਦੇਸ਼ ਨੂੰ ਇਕੱਠਾ ਨਹੀਂ ਰੱਖ ਸਕਦੇ, ਉਕਤ ਲੀਡਰਾਂ ਵੱਲੋਂ ਕਿਸਾਨਾਂ ਦਾ ਇੰਨੇ ਤਸ਼ੱਦਦ ਸਹਿਨਾ ਤਾਂ ਵੀ ਸ਼ਾਂਤਮਈ ਰਹਿਣਾ ਅਤੇ ਜਾਬਤੇ ਵਿੱਚ ਰਹਿਣਾ ਬਹੁਤ ਹੀ ਪ੍ਰਸ਼ੰਸ਼ਾ ਯੋਗ ਹੈ। ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਇਹੋ ਹੀ ਸਿੱਖਿਆ ਦਿੱਤੀ ਹੈ ਕਿ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਾ ਹੈ। ਉਹਨਾਂ ਨੇ ਮੋਦੀ ਸਰਕਾਰ ਨੂੰ ਬੇਨਤੀ ਕੀਤੀ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਕੇ ਕਿਸਾਨ ਅੰਦੋਲਨ ਖਤਮ ਕਰਵਾਇਆ ਜਾਵੇ ਕਿਸਾਨਾਂ ਦੇ ਰਸਤੇ ਦੀਆਂ ਸਾਰੀਆਂ ਰੁਕਾਵਟਾਂ ਨੂੰ ਤੁਰੰਤ ਹਟਾਇਆ ਜਾਵੇ।