Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਿਸਾਨਾਂ ਨਾਲ ਕੀਤੇ ਜਾ ਰਹੇ ਅਨਮਨੁੱਖੀ ਵਤੀਰੇ ਦੀ ਸਿੱਖ ਤਾਲਮੇਲ ਕਮੇਟੀ ਵੱਲੋਂ ਨਿੰਦਾ

ਕਿਸਾਨਾਂ ਨਾਲ ਕੀਤੇ ਜਾ ਰਹੇ ਅਨਮਨੁੱਖੀ ਵਤੀਰੇ ਦੀ ਸਿੱਖ ਤਾਲਮੇਲ ਕਮੇਟੀ ਵੱਲੋਂ ਨਿੰਦਾ


ਜਲੰਧਰ, (ਸੰੰਜੇੇੇੇ ਸ਼ਰਮਾ)-ਲੰਮੇ ਸਮੇਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ,ਦਿੱਲੀ ਦੀ ਮੋਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਜਿਸ ਕਰਕੇ ਕਿਸਾਨ ਦਿੱਲੀ ਜਾ ਕੇ ਅੰਦੋਲਨ ਕਰਨਾ ਚਾਹੁੰਦੇ ਹਨ ,ਪਰ ਸ਼ੰਭੂ ਬਾਰਡਰ ਅਤੇ ਘਨੌਰੀ ਬਾਰਡਰ ਤੇ ਕਿਸਾਨਾਂ ਨਾਲ ਜਿਸ ਤਰ੍ਹਾਂ ਅਨਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ, ਜਿਸ ਤਰ੍ਹਾਂ ਉਹਨਾਂ ਤੇ ਅਥਰੂ ਗੈਸ ਤੇ ਗੋਲੀਆਂ ਦਾ ਮੀਹ ਵਰਸਾਇਆ ਜਾ ਰਿਹਾ ਹੈ ਜਿਸ ਤਰ੍ਹਾਂ ਪਾਣੀ ਦੀਆਂ ਬੁਛਾਰਾਂ ਚਲਾਈਆਂ ਜਾ ਰਹੀਆਂ ਹਨ ਇੱਥੋਂ ਤੱਕ ਗੋਲੀਆਂ ਵੀ ਚਲਾਈਆਂ ਜਾ ਰਹੀਆਂ ਹਨ ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ, ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ ਸੰਤ ਨਗਰ ,ਹਰਜੋਤ ਸਿੰਘ ਲੱਕੀ ਅਤੇ ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸਮੁੱਚੇ ਦੇਸ਼ ਦਾ ਅੰਨ ਨਾਲ ਪੇਟ ਭਰਨ ਵਾਲੇ ਅੰਨਦਾਤਿਆਂ ਨਾਲ ਅਜਿਹੇ ਵਿਵਹਾਰ ਦੀ ਆਸ ਕਿਸੇ ਤਰਾਂ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ,ਜਿਸ ਤਰ੍ਹਾਂ ਬਾਰਡਰਾਂ ਰੋਕਾਂ ਲਾਈਆਂ ਗਈਆਂ ਹਨ ਥਾਂ-ਥਾਂ ਤੇ ਬੈਰੀਗੇਡ, ਤਾਰਾਂ ਵਿਛਾਉਣੀਆਂ, ਵੱਡੇ ਵੱਡੇ ਕਿਲ ਲਾਉਣੇ ਕੀ ਕਿਸਾਨ ਇਸ ਦੇਸ਼ ਦੇ ਨਾਗਰਿਕ ਨਹੀਂ ਹਨ ,ਕੇਂਦਰ ਸਰਕਾਰ ਕੀ ਪੰਜਾਬ ਨੂੰ ਦੇਸ਼ ਤੋਂ ਅਲੱਗ ਕਰਨਾ ਚਾਹੁੰਦੀ ਹੈ ਜਿਸ ਤਰ੍ਹਾਂ ਹਰਿਆਣੇ ਦੀ ਖੱਟੜ ਸਰਕਾਰ ਦਾ ਵਤੀਰਾ ਹੈ ਉਹ ਦੇਸ਼ ਨੂੰ ਤੋੜਨ ਵਾਲਾ ਹੈ ਇਹੋ ਜਿਹੇ ਵਤੀਰੇ ਅਪਣਾ ਕੇ ਤੁਸੀਂ ਦੇਸ਼ ਨੂੰ ਇਕੱਠਾ ਨਹੀਂ ਰੱਖ ਸਕਦੇ, ਉਕਤ ਲੀਡਰਾਂ ਵੱਲੋਂ ਕਿਸਾਨਾਂ ਦਾ ਇੰਨੇ ਤਸ਼ੱਦਦ ਸਹਿਨਾ ਤਾਂ ਵੀ ਸ਼ਾਂਤਮਈ ਰਹਿਣਾ ਅਤੇ ਜਾਬਤੇ ਵਿੱਚ ਰਹਿਣਾ ਬਹੁਤ ਹੀ ਪ੍ਰਸ਼ੰਸ਼ਾ ਯੋਗ ਹੈ। ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਇਹੋ ਹੀ ਸਿੱਖਿਆ ਦਿੱਤੀ ਹੈ ਕਿ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਾ ਹੈ। ਉਹਨਾਂ ਨੇ ਮੋਦੀ ਸਰਕਾਰ ਨੂੰ ਬੇਨਤੀ ਕੀਤੀ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਕੇ ਕਿਸਾਨ ਅੰਦੋਲਨ ਖਤਮ ਕਰਵਾਇਆ ਜਾਵੇ ਕਿਸਾਨਾਂ ਦੇ ਰਸਤੇ ਦੀਆਂ ਸਾਰੀਆਂ ਰੁਕਾਵਟਾਂ ਨੂੰ ਤੁਰੰਤ ਹਟਾਇਆ ਜਾਵੇ।