Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕਿਹਾ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ

ਜਲੰਧਰ, (ਸੰਜੇ ਸ਼ਰਮਾ)- ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਵਿਭਾਗ ਦੀਆਂ ਵੈਬਸਾਈਟਾਂ ਅਤੇ ਵੈਬ ਪੇਜਾਂ ਆਦਿ ਤੋਂ ਸਿਆਸੀ ਆਗੂਆਂ ਦੀਆਂ ਤਸਵੀਰਾਂ ਆਦਿ ਤੁਰੰਤ ਲਾਹੁਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ, ਬਿਲਡਿੰਗਾਂ, ਪੋਲਾਂ ਅਤੇ ਕੰਪਲੈਕਸਾਂ ਵਿਚੋਂ ਵੀ ਸਿਆਸੀ ਪੋਸਟਰ, ਹੋਰਡਿੰਗ, ਬੈਨਰ ਆਦਿ ਤੁਰੰਤ ਉਤਾਰੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰ 24 ਘੰਟਿਆਂ ਵਿਚ ਅਤੇ ਨਿੱਜੀ ਪ੍ਰਾਪਰਟੀਆਂ ਤੋਂ ਇਹ ਇਸ਼ਤਿਹਾਰ 72 ਘੰਟਿਆਂ ਵਿਚ-ਵਿਚ ਉਤਾਰੇ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਜਲੰਧਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੇ ਦਫ਼ਤਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰਨਾਂ ਸਬੰਧਤ ਅਦਾਰਿਆਂ ਨੂੰ ਵੀ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।