Business Khas

Latest news
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ
You are currently viewing ਕੁੱਤਿਆਂ ਨੇ ਇੱਕ ਔਰਤ ਨੂੰ ਬਣਾਇਆ ਨਿਸ਼ਾਨਾ

ਕੁੱਤਿਆਂ ਨੇ ਇੱਕ ਔਰਤ ਨੂੰ ਬਣਾਇਆ ਨਿਸ਼ਾਨਾ

ਸੁਲਤਾਨਪੁਰ ਲੋਧੀ, ਪੰਜਾਬ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਅਵਾਰਾ ਕੁੱਤਿਆ ਵੱਲੋਂ ਇੱਕ ਔਰਤ ਨੂੰ ਨੋਚ ਨੋਚ ਕੇ ਮੌਤ ਕੀ ਘਾਟ ਉਤਾਰ ਦਿੱਤਾ ਗਿਆ। ਜਦੋ ਕਿ ਇੱਕ ਮਹਿਲਾ ਸਿਵਿਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਅਧੀਨ ਹੈ। ਮਹਿਲਾ ਖੇਤ ‘ਚੋਂ ਪੱਠੇ ਲੈਣ ਗਈ ਸੀ ਇਸੇ ਦੌਰਾਨ ਕੁੱਤਿਆ ਨੇ ਉਸ ਨੂੰ ਆਪਣਾ ਨਿਸ਼ਾਨਾ ਬਣਾ ਲਿਆ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਰਾਮ ਪਰੀ ਦੇਵੀ ਪਤਨੀ ਕੇਵਲ ਠਾਕੁਰ ਨਿਵਾਸੀ ਪਸਣ ਕਦੀਮ ਜਦੋਂ ਆਪਣੇ ਪਸ਼ੂਆਂ ਲਈ ਹਰਾ ਚਾਰਾ ਲੈਣ ਗਈ ਤਾਂ ਅਵਾਰਾ ਕੁੱਤਿਆ ਨੇ ਰਾਮਪਰੀ ਦੇਵੀ ਤੇ ਇੰਨੀ ਬੁਰੀ ਤਰ੍ਹਾਂ ਹਮਲਾ ਕੀਤਾ ਕਿ ਉਸ ਨੂੰ ਨੋਚ ਨੋਚ ਕੇ ਖਾ ਲਿਆ ਅਤੇ ਉਸਦੇ ਖੋਪੜੀ ਹੀ ਦਿਖਣ ਲੱਗ ਪਈ। ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਅਵਾਰਾ ਕੁੱਤਿਆਂ ਨੇ ਇੱਕ ਬੱਚੇ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਸੀ। ਜਿਸ ਤੋਂ ਬਾਦ ਉਸ ਦੀ ਵੀ ਮੌਤ ਹੋ ਗਈ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ ਕਿ ਅਵਾਰਾ ਕੁੱਤਿਆਂ ਤੇ ਪ੍ਰਸ਼ਾਸਨ ਨੂੰ ਕਾਬੂ ਪਾਉਣਾ ਚਾਹੀਦਾ ਹੈ। ਤਾਂ ਜੋ ਕਿ ਭਵਿੱਖ ਵਿੱਚ ਇਸ ਤਰ੍ਹਾ ਦੀਆਂ ਘਟਨਾ ਨਾ ਹੋਣ। ਮੌਕੇ ਤੇ ਪਹੁੰਚ ਕੇ ਥਾਣਾ ਕਬੀਰਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਚ ਰਖਵਾਇਆ ਜਾ ਰਿਹਾ ਹੈ।