Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੁੱਲੂ ਵਿਚ ਬੱਦਲ ਫਟਿਆ, ਪੁਲ ਤੇ ਮਕਾਨ ਰੁੜ੍ਹੇ

ਕੁੱਲੂ ਵਿਚ ਬੱਦਲ ਫਟਿਆ, ਪੁਲ ਤੇ ਮਕਾਨ ਰੁੜ੍ਹੇ

ਕੁੱਲੂ ਦੀ ਗੜਸਾ ਵੈਲੀ ਦੇ ਪੰਚਨਾਲਾ ਵਿੱਚ ਅੱਜ ਤੜਕੇ 4 ਵਜੇ ਬੱਦਲ ਫਟ ਗਿਆ। ਜਿਸ ਕਾਰਨ ਇਲਾਕੇ ਵਿੱਚ ਵੱਡਾ ਨੁਕਸਾਨ ਹੋਇਆ ਹੈ। ਬੱਦਲ ਫਟਣ ਕਾਰਨ ਦੋ ਪੁਲ ਰੁੜ੍ਹ ਗਏ ਹਨ। ਕੁਝ ਪਸ਼ੂਆਂ ਦੇ ਵਹਿ ਜਾਣ ਦੀ ਖ਼ਬਰ ਹੈ।ਡੀਸੀ ਕੁੱਲੂ ਆਸ਼ੂਤੋਸ਼ ਗਰਗ (DC Kullu Ashutosh Garg) ਨੇ ਦੱਸਿਆ ਕਿ ਬੱਦਲ ਫਟਣ ਕਾਰਨ ਪੰਜ ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਅਤੇ 15 ਘਰਾਂ ਨੂੰ ਅੰਸ਼ਕ ਤੌਰ ’ਤੇ ਨੁਕਸਾਨ ਪੁੱਜਾ। ਉਨ੍ਹਾਂ ਕਿਹਾ ਕਿ ਕਈ ਮਾਰਗਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਬੱਦਲ ਫਟਣ ਕਾਰਨ ਨਿੱਜੀ ਅਤੇ ਸਰਕਾਰੀ ਜ਼ਮੀਨਾਂ ਨੂੰ ਵੀ ਨੁਕਸਾਨ ਪੁੱਜਾ ਹੈ।ਉਧਰ, ਹੁਣ ਕੁੱਲੂ ਦੇ ਮਲਾਨਾ ਵਿੱਚ ਹਾਈਡਰੋ ਪਾਵਰ ਸਟੇਜ-2 ਦਾ ਡੈਮ ਬਲਾਕ ਹੋ ਗਿਆ ਹੈ। ਬਲਾਕ ਕਾਰਨ ਹੁਣ ਬੰਨ੍ਹ ਦੇ ਉਪਰੋਂ ਪਾਣੀ ਵਗਣਾ ਸ਼ੁਰੂ ਹੋ ਗਿਆ ਹੈ। ਹੜ੍ਹ ਅਤੇ ਡੈਮ ਟੁੱਟਣ ਦੀ ਸੰਭਾਵਨਾ ਕਾਰਨ ਕਈ ਰਿਹਾਇਸ਼ੀ ਇਲਾਕਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਬੰਨ੍ਹ ਟੁੱਟਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਨੀਵੇਂ ਖੇਤਰ ਦੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਪਾਵਰ ਪ੍ਰਾਜੈਕਟ ਅਥਾਰਟੀ ਨੂੰ ਜਲਦੀ ਹੀ ਗੇਟ ਚਾਲੂ ਦੇ ਨਿਰਦੇਸ਼ ਦਿੱਤੇ ਗਏ ਹਨ।