Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕੇ.ਐਮ.ਵੀ ਦੁਆਰਾ ਵਿਦਿਆਰਥਣਾਂ ਨੂੰ ਪ੍ਰਦਾਨ ਕੀਤਾ ਜਾ ਰਿਹਾ ਹੈ ਉਦਮੀ ਹੁਨਰ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਉੱਚ ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਕਾਰਜਾਂ ਨਾਲ ਹੋਰਨਾਂ ਸੰਸਥਾਵਾਂ ਤੋਂ ਮੋਹਰੀ ਹੋਣ ਤੋਂ ਇਲਾਵਾ ਨਵੀਨਤਾ ਅਤੇ ਉੱਦਮਤਾ ਦੇ ਖੇਤਰ ਵਿੱਚ ਵੀ ਅੱਗੇ ਹੈ। ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਸੰਸਥਾ ਦੁਆਰਾ ਵਿਦਿਆਰਥਣਾਂ ਵਿੱਚ ਉੱਦਮੀ ਗੁਣ ਪੈਦਾ ਕਰਨ ਲਈ ਸੰਜੀਦਾ ਯਤਨ ਕੀਤੇ ਜਾਂਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਦੱਸਿਆ ਕਿ ਕੇ.ਐਮ.ਵੀ. ਵਿਦਿਆਰਥਣਾਂ ਅਤੇ ਫੈਕਲਟੀ ਵਿੱਚ ਨਵੀਨਤਾ ਅਤੇ ਉੱਦਮੀ ਸੱਭਿਆਚਾਰ ਫੈਲਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਜਿੱਥੇ ਇੱਥੋਂ ਦੀਆਂ ਵਿਦਿਆਰਥਣਾਂ ਆਤਮ-ਨਿਰਭਰ ਹੋ ਰਹੀਆਂ ਹਨ, ਉੱਥੇ ਹੀ ਆਪਣੇ ਜੀਵਨ ਵਿੱਚ ਇੱਕ ਵਿਸ਼ੇਸ਼ ਮਕਸਦ ਤੈਅ ਕਰਦੇ ਹੋਏ ਉੱਦਮੀ ਅਤੇ ਸੁਤੰਤਰ ਕਾਰੋਬਾਰ ਦਾ ਰਾਹ ਚੁਣ ਰਹੀਆਂ ਹਨ। ਜ਼ਿਕਰਯੋਗ ਹੈ ਕਿ ਕੰਨਿਆ ਮਹਾਂ ਵਿਦਿਆਲਾ ਨੂੰ ਭਾਰਤ ਸਰਕਾਰ ਦੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਵਿਦਿਆਰਥਣਾਂ ਨੂੰ ਸਟਾਰਟਅਪ ਅਤੇ ਉੱਦਮ ਸਬੰਧੀ ਸਹੀ ਸਿੱਖਿਆ ਪ੍ਰਦਾਨ ਕਰਨਾ ਹੈ। ਵਿਦਿਆਰਥਣਾਂ ਨੂੰ ਆਪੋ-ਆਪਣੇ ਖੇਤਰ ਵਿੱਚ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਆਤਮ ਨਿਰਭਰ ਬਣਾਉਣ ਲਈ ਸੰਸਥਾ ਵਿੱਚ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਗੱਲ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਕਰਵਾਏ ਜਾਂਦੇ ਹਰ ਪ੍ਰੋਗਰਾਮ ਅਤੇ ਗਤੀਵਿਧੀ ਦਾ ਆਧਾਰ ਨਵੀਨਤਾ ਅਤੇ ਉੱਦਮੀ ਗੁਣ ਹੀ ਹਨ, ਜੋ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਾਂ ਵਿੱਚ ਵੀ ਸਹਾਇਕ ਹਨ। ਕੇ.ਐਮ.ਵੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਵਿਦਿਆਰਥਣਾਂ ਨੂੰ ਸਟਾਰਟਅੱਪ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਮੁੱਖ ਉਤਸ਼ਾਹ, ਮਾਰਗਦਰਸ਼ਨ ਅਤੇ ਵਿਦਿਆਰਥਣਾਂ ਨੂੰ ਦਿੱਤੀ ਜਾਂਦੀ ਮਦਦ ਦੇ ਬਲਬੂਤੇ ਇਸ ਸਮੇਂ ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਆਪਣਾ ਫੈਸ਼ਨ ਬੁਟੀਕ, ਬਿਊਟੀ ਸੈਲੂਨ, ਡਾਈਟ ਕਲੀਨਿਕ, ਪੌਸ਼ਟਿਕ ਭੋਜਨ ਨਿਰਮਾਣ, ਬੇਕਰੀ ਹਾਊਸ, ਈ-ਰਿਟੇਲਿੰਗ, ਫ੍ਰੀਲਾਂਸ ਫੋਟੋਗ੍ਰਾਫੀ ਅਤੇ ਵੀਡੀਓ ਐਡੀਟਿੰਗ ਆਦਿ ਚਲਾ ਰਹੀਆਂ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਕੇ.ਐਮ.ਵੀ. ਕਾਲਜ ਵਿੱਚ ਨਵੀਨਤਾਕਾਰੀ ਅਤੇ ਉੱਦਮੀ ਪਹਿਲਕਦਮੀਆਂ ਜੋ ਉੱਦਮ ਦੀ ਮੁੱਖ ਯੋਗਤਾ ਵਿੱਚ ਸੁਧਾਰ ਕਰਨਗੀਆਂ ਅਤੇ ਨਾਲ ਹੀ ਵਿਦਿਆਰਥਣਾਂ ਅਤੇ ਅਧਿਆਪਕਾਂ ਵਿੱਚ ਨਵੀਨਤਾਕਾਰੀ ਵਿਵਹਾਰ ਪੈਦਾ ਕਰਨਗੀਆਂ