Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕੈਨੇਡਾ ਜਾਣ ਲਈ ਤਿਆਰ ਬੈਠੇ ਵਿਦਿਆਰਥੀਆਂ ਨੂੰ ਵੱਡਾ ਝਟਕਾ, ਰਹਿਣ ਅਤੇ ਪੜ੍ਹਾਈ ਕਰਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਪੈਣਗੇ ਖਰਚਣੇ

ਜਸਟਿਨ ਟਰੂਡੋ ਸਰਕਾਰ ਨੇ ਕੈਨੇਡਾ ਪੜ੍ਹਨ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਨੂੰ ਚੁੱਪ-ਚੁਪੀਤੇ ਵੱਡੇ ਝਟਕਾ ਦਿੱਤਾ ਹੈ। ਇਸ ਫੈਸਲੇ ਨਾਲ ਇਥੇ ਆਉਣ ਵਾਲੇ ਪੂਰੀ ਦੁਨੀਆਂ ਦੇ ਵਿਦਿਆਰਥੀ ਪ੍ਰਭਾਵਿਤ ਹੋਣਗੇ, ਕਿਉਂਕਿ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ (canada visa) ਨੂੰ ਉੱਥੇ ਰਹਿਣ ਅਤੇ ਪੜ੍ਹਾਈ ਕਰਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਖਰਚਣੇ ਪੈਣਗੇ।

ਇਸ ਦੇ ਨਾਲ ਹੀ ਮਜ਼ਬੂਤ ​​ਵਿੱਤੀ ਪਿਛੋਕੜ ਦਿਖਾਉਣਾ ਹੋਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਇਸ ਬਦਲਾਅ ਦਾ ਐਲਾਨ ਕੀਤਾ ਹੈ। ਇਹ ਨਵਾਂ ਫੈਸਲਾ ਪਹਿਲੀ ਜਨਵਰੀ 2024 ਤੋਂ ਲਾਗੂ ਹੋਵੇਗਾ।ਮਾਰਕ ਮਿਲਰ ਨੇ ਇਕ ਨਿਊਜ਼ ਰੀਲੀਜ਼ ਵਿਚ ਕਿਹਾ ਕਿ ਇੱਕ ਬਿਨੈਕਾਰ ਨੂੰ ਇਹ ਦਿਖਾਉਣਾ ਹੋਵੇਗਾ ਕਿ ਉਨ੍ਹਾਂ ਕੋਲ ਪਹਿਲੇ ਸਾਲ ਦੇ ਟਿਊਸ਼ਨ ਅਤੇ ਯਾਤਰਾ ਦੇ ਖਰਚੇ ਤੋਂ ਇਲਾਵਾ 20,635 ਕੈਨੇਡੀਅਨ ਡਾਲਰ (ਲਗਭਗ 15,181 ਅਮਰੀਕੀ ਡਾਲਰ) ਹਨ, ਜੋ ਭਾਰਤ ਦੇ 12 ਲੱਖ 66 ਹਜ਼ਾਰ ਦੇ ਕਰੀਬ ਬਣਦੇ ਹਨ।ਕੈਨੇਡੀਅਨ ਸਰਕਾਰ ਨੇ ਐਲਾਨ ਕੀਤੀ ਹੈ ਕਿ ਉਹ ਪਹਿਲੀ ਜਨਵਰੀ 2024 ਨੂੰ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਜੀਵਨ ਲੋੜਾਂ ਨੂੰ ਦੁੱਗਣਾ ਕਰ ਦੇਵੇਗੀ। ਹੁਣ ਨਵੇਂ ਬਦਲਾਅ ਤਹਿਤ ਵਿਦਿਆਰਥੀਆਂ ਨੂੰ ਰਹਿਣ-ਸਹਿਣ ਅਤੇ ਪੜ੍ਹਾਈ ਦੀ ਕੁੱਲ ਲਾਗਤ ਦਾ ਅੱਧਾ ਹਿੱਸਾ ਕਾਗਜ਼ ‘ਤੇ ਸਾਬਤ ਕਰਨਾ ਹੋਵੇਗਾ। ਜਦਕਿ ਪਹਿਲਾਂ ਇਹ ਰਾਸ਼ੀ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਦੇ ਆਧਾਰ ‘ਤੇ ਤੈਅ ਕੀਤੀ ਜਾਂਦੀ ਸੀ। ਉਦਾਹਰਨ ਲਈ, ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ $10,000 ਦਾ ਪ੍ਰਬੰਧ ਕਰਨਾ ਪੈਂਦਾ ਸੀ। ਪਰ ਨਵੇਂ ਨਿਯਮਾਂ ਤਹਿਤ ਹੁਣ ਸਾਰੇ ਵਿਦਿਆਰਥੀਆਂ ਨੂੰ ਸਾਲਾਨਾ 15,000 ਡਾਲਰ ਦਾ ਪ੍ਰਬੰਧ ਕਰਨਾ ਹੋਵੇਗਾ।