Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing ਕੈਨੇਡਾ ਵਿਚ ਪੜ੍ਹਨ ਅਤੇ ਕੰਮ ਕਰਨ  ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ

ਕੈਨੇਡਾ ਵਿਚ ਪੜ੍ਹਨ ਅਤੇ ਕੰਮ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ

ਕੈਨੇਡਾ ਵਿਚ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਹੁਣ ਵਧ ਗਈਆਂ ਹਨ। ਦਰਅਸਲ ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਸਖ਼ਤ ਕਰ ਦਿੱਤਾ ਹੈ। ਨਵੇਂ ਨਿਯਮਾਂ ਦੇ ਤਹਿਤ ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਹੁਣ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਰਿਹਾਇਸ਼ੀ ਵੀਜ਼ੇ ਨੂੰ ਸਿੱਧੇ ਤੌਰ ਉਤੇ ਰੱਦ ਕਰ ਸਕਣਗੇ। ਇਹ ਤਬਦੀਲੀਆਂ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਦੁਆਰਾ ਲਾਗੂ ਕੀਤੀਆਂ ਗਈਆਂ ਹਨ। ਇਹ ਨਿਯਮ 31 ਜਨਵਰੀ, 2025 ਤੋਂ ਲਾਗੂ ਹੋ ਗਏ ਹਨ ਅਤੇ ਕੈਨੇਡਾ ਗਜ਼ਟ II ਵਿਚ ਵੀ ਪ੍ਰਕਾਸ਼ਿਤ ਕੀਤੇ ਗਏ ਹਨ।ਆਈਆਰਸੀਸੀ ਨੇ ਇਸ ਮਾਮਲੇ ਵਿਚ ਇਕ ਬਿਆਨ ਜਾਰੀ ਕੀਤਾ ਹੈ। ਆਪਣੇ ਬਿਆਨ ਵਿਚ IRCC ਨੇ ਕਿਹਾ, “ਅਸੀਂ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਨਾ ਜਾਰੀ ਰੱਖਾਂਗੇ ਅਤੇ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਸੁਰੱਖਿਆ ਲਈ ਉਪਕਰਣਾਂ ਵਿਚ ਨਿਵੇਸ਼ ਕਰਨਾ ਜਾਰੀ ਰੱਖਾਂਗੇ।” ਨਵੇਂ ਨਿਯਮਾਂ ਤਹਿਤ ਅਧਿਕਾਰੀ ਇਲੈਕਟ੍ਰਾਨਿਕ ਟਰੈਵਲ ਅਥਾਰਾਈਜ਼ੇਸ਼ਨ (ਈਟੀਏ) ਅਤੇ ਪਰਮਾਨੈਂਟ ਰੈਜ਼ੀਡੈਂਸ ਵੀਜ਼ਾ (ਟੀਆਰਵੀ) ਨੂੰ ਰੱਦ ਕਰ ਸਕਦੇ ਹਨ। ਹਾਲਾਂਕਿ, ਇਹ ਉਦੋਂ ਹੋ ਸਕਦਾ ਹੈ ਜੇਕਰ ਕੋਈ ਵਿਅਕਤੀ ਅਯੋਗ ਹੈ ਜਾਂ ਗਲਤ ਜਾਣਕਾਰੀ ਪ੍ਰਦਾਨ ਕਰਦਾ ਹੈ ਜਾਂ ਉਸ ਦਾ ਅਪਰਾਧਿਕ ਰਿਕਾਰਡ ਹੈ।ਇਸ ਤੋਂ ਇਲਾਵਾ ਹੁਣ ਸਟੱਡੀ ਅਤੇ ਵਰਕ ਪਰਮਿਟ ਵੀ ਕੁਝ ਖਾਸ ਹਾਲਾਤਾਂ ਵਿਚ ਰੱਦ ਕੀਤੇ ਜਾ ਸਕਦੇ ਹਨ। ਉਦਾਹਰਣ ਵਜੋਂ, ਜੇਕਰ ਪਰਮਿਟ ਧਾਰਕ ਕੈਨੇਡਾ ਦਾ ਸਥਾਈ ਨਿਵਾਸੀ ਬਣ ਜਾਂਦਾ ਹੈ, ਉਸ ਦੀ ਮੌਤ ਹੋ ਜਾਂਦੀ ਹੈ ਜਾਂ ਉਸ ਦੇ ਦਸਤਾਵੇਜ਼ਾਂ ਵਿੱਚ ਕੋਈ ਪ੍ਰਸ਼ਾਸਕੀ ਗਲਤੀ ਹੈ, ਤਾਂ ਅਜਿਹੀ ਸਥਿਤੀ ਵਿੱਚ ਪਰਮਿਟ ਰੱਦ ਕੀਤਾ ਜਾ ਸਕਦਾ ਹੈ। ਕੈਨੇਡਾ ‘ਚ ਇਮੀਗ੍ਰੇਸ਼ਨ ਸਬੰਧੀ ਨਿਯਮਾਂ ‘ਚ ਬਦਲਾਅ ਕੀਤੇ ਜਾ ਰਹੇ ਹਨ