Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸੀਸਵਾਂ ਡੈਮ ਲਈ 600 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਕੁਰਾਲੀ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਸੀਸਵਾਂ ਡੈਮ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਛੇਤੀ ਹੀ 600 ਕਰੋੜ ਰੁਪਏ ਦਾ ਪ੍ਰਾਜੈਕਟ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਆਉਣ ਨਾਲ ਹਲਕੇ ਦੇ ਬਲਾਕ ਮਾਜਰੀ ਅਤੇ ਨਿਊ ਚੰਡੀਗੜ੍ਹ ਖੇਤਰ ਦਾ ਵਧੇਰੇ ਵਿਕਾਸ ਹੋਣ ਦੇ ਨਾਲ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਬੀਬਾ ਮਾਨ ਨੇ ਇਹ ਐਲਾਨ ਪਿੰਡ ਖਿਜ਼ਰਾਬਾਦ ਵਿਖੇ ਇੱਕ ਸਮਾਗਮ ਦੌਰਾਨ ਕੀਤਾ। ਉਹ ਖਿਜ਼ਰਾਬਾਦ ਵਿਖੇ ਡੂੰਘੇ ਟਿਊਬਵੈੱਲ ਦਾ ਉਦਘਾਟਨ ਕਰਨ ਅਤੇ ਕੁੂੜੇ ਕਰਕਟ ਦੇ ਨਿਪਟਾਰੇ ਲਈ ਵਿਸ਼ੇਸ਼ ਪ੍ਰਾਜੈਕਟ ਦਾ ਟੱਕ ਲਗਾ ਅਤੇ 40 ਲੱਖ ਦੀ ਲਾਗਤ ਦੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਲਈ ਪਿੰਡ ਖਿਜ਼ਰਾਬਾਦ ਵਿਖੇ ਪੁੱਜੇ ਸਨ। ਬੀਬਾ ਮਾਨ ਨੇ ਕਿਹਾ ਕਿ ਘਾੜ ਇਲਾਕੇ ਦੀਆਂ ਸੜਕਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਛੇਤੀ ਹੀ ਸੁਧਾਰੀ ਜਾ ਰਹੀ ਹੈ ਜਦਕਿ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡਾਂ ਦੀ ਸਹੂਲਤ ਲਈ ਟਾਂਡਾ-ਮਸੌਲ ਵਿਖੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲਾਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਦੇ ਖਰੜ ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਨਾਲ ਜੋੜਿਆ ਜਾ ਰਿਹਾ ਹੈ ਜਦਕਿ ਸ਼ਹਿਰ ਦੇ ਵਿਕਾਸ ਲਈ ਵੀ ਵੱਡੀ ਗਰਾਂਟ ਜਾਰੀ ਕੀਤੀ ਗਈ ਹੈ। ਖਿਜ਼ਰਾਬਾਦ ਵਿੱਚ ਚਾਲੂ ਹੋਏ ਡੂੰਘੇ ਟਿਊਬਵੈੱਲ ਦਾ ਉਦਘਾਟਨ ਕਰਦਿਆਂ ਬੀਬਾ ਮਾਨ ਨੇ ਕਿਹਾ ਕਿ ਇਸ ਨਾਲ ਪਿੰਡ ਵਿੱਚ ਲੰਮੇ ਸਮੇਂ ਤੋਂ ਚਲੀ ਆ ਰਹੀ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ। ਇਸ ਮੌਕੇ ਜਗਦੀਪ ਸਿੰਘ, ਜਗਤਾਰ ਸਿੰਘ ਮੀਆਂਪੁਰ, ਪਰਮਜੀਤ ਸਿੰਘ, ਸੁਖਦੇਵ ਸਿੰਘ ਹਾਜ਼ਰ ਸਨ।