Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਕ੍ਰਿਕਟਰ ਸ੍ਰੀਸੰਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

ਕ੍ਰਿਕਟਰ ਸ੍ਰੀਸੰਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

ਕਨੂਰ: ਪੁਲੀਸ ਨੇ ਕੇਰਲ ਦੇ ਕਨੂਰ ਜ਼ਿਲ੍ਹੇ ਦੇ ਇੱਕ ਵਿਅਕਤੀ ਤਰਫੋਂ ਦਰਜ ਧੋਖਾਧੜੀ ਦੀ ਸ਼ਿਕਾਇਤ ਦੇ ਆਧਾਰ ’ਤੇ ਸਾਬਕਾ ਕ੍ਰਿਕਟਰ ਐੱਸ ਸ੍ਰੀਸੰਤ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਚੂੰਡਾ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਸਿਰੀਸ਼ ਗੋਪਾਲਨ ਨੇ ਦੋਸ਼ ਲਗਾਇਆ ਕਿ ਮੁਲਜ਼ਮ ਰਾਜੀਵ ਕੁਮਾਰ ਅਤੇ ਵੈਂਕਟੇਸ਼ ਕਿਨੀ ਨੇ 25 ਅਪਰੈਲ, 2019 ਅਤੇ ਇਸ ਮਗਰੋਂ ਉਸ ਤੋਂ 18.70 ਲੱਖ ਰੁਪਏ ਲਏ। ਮੁਲਜ਼ਮਾਂ ਨੇ ਦਾਅਵਾ ਕੀਤਾ ਸੀ ਕਿ ਉਹ ਕਰਨਾਟਕ ਦੇ ਕੋਲੂਰ ਵਿੱਚ ਇੱਕ ਖੇਡ ਅਕੈਡਮੀ ਬਣਾਉਣਗੇ, ਜਿਸ ’ਚ ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਸ੍ਰੀਸੰਤ ਹਿੱਸੇਦਾਰ ਹਨ। ਗੋਪਾਲਨ ਨੇ ਸ਼ਿਕਾਇਤ ਵਿੱਚ ਕਿਹਾ ਕਿ ਅਕੈਡਮੀ ਵਿੱਚ ਹਿੱਸੇਦਾਰ ਬਣਨ ਦਾ ਮੌਕਾ ਮਿਲਣ ਮਗਰੋਂ ਉਸ ਨੇ ਪੈਸਾ ਨਿਵੇਸ਼ ਕੀਤਾ। ਪੁਲੀਸ ਨੇ ਸ੍ਰੀਸੰਤ ਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।