Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਖਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ ਦਾ ਪਾਣੀ

ਖਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ ਦਾ ਪਾਣੀ

ਭਾਖੜਾ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਅੱਜ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ।ਬੀ.ਬੀ.ਐਮ.ਬੀ.ਪ੍ਰਸ਼ਾਸਨ ਵੱਲੋਂ ਭਾਖੜਾ ਡੈਮ ਦੇ ਫਲੱਡ ਗੇਟ ਨੂੰ ਕੁੱਝ ਸਮੇਂ ਲਈ 1 ਫੁੱਟ ਤੱਕ ਟੈਸਟਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਝੀਲ ਵਿੱਚ 71000 ਪਾਣੀ ਦੀ ਆਮਦ ਸਬੰਧੀ ਭਲਕੇ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ।

ਅੱਜ ਸਵੇਰੇ ਪਾਣੀ ਦਾ ਲੈਵਲ 1671.27 ਮਾਪਿਆ ਗਿਆ। ਬੀਬੀਐਮਬੀ ਵਾਟਰ ਰੈਗੂਲੇਸ਼ਨ ਦੇ ਡਿਜ਼ਾਇਨ ਇੰਜੀਨੀਅਰ ਵੱਲੋਂ ਜਾਰੀ ਕੀਤੀ ਗਈ ਚਿੱਠੀ ਦੇ ਅਨੁਸਾਰ ਸਤਲੁਜ ਦਰਿਆ ਵਿਚ ਨੰਗਲ ਡੈਮ ਰਾਹੀਂ 27500 ਕਿਉਸਿਕ ਪਾਣੀ ਛੱਡਿਆ ਜਾਵੇਗਾ, ਪਹਿਲਾਂ ਇਹ ਪਾਣੀ 19400 ਕਿਊਸਿਕ ਸੀ, ਹੁਣ ਸਤਲੁਜ ਦਰਿਆ ਵਿਚ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ।8100 ਕਿਉਸਿਕ ਪਾਣੀ ਅੱਜ ਸਤਲੁਜ ਦਰਿਆ ਵਿਚ ਵਧਾਇਆ ਜਾ ਰਿਹਾ ਹੈ। ਭਾਖੜਾ ਡੈਮ ਤੋਂ ਪਹਿਲਾਂ 42000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਤੇ ਅੱਜ ਤੋਂ ਇਹ ਵਧਾ ਕੇ ਲਗਭਗ 50000 ਕੀਉਸਿਕ ਕੀਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਦੋਵੇਂ ਨਹਿਰਾਂ ਵਿੱਚ ਪਹਿਲਾਂ ਹੀ 22500 ਕਿਉਸਿਕ਼ ਪਾਣੀ ਛੱਡਿਆ ਜਾ ਰਿਹਾ ਹੈ।