Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਕੱਥ ਕਥਾ ਸਮਾਗਮ ਛੇ ਅਪ੍ਰੈਲ ਨੂੰ

ਜਲੰਧਰ,ਖਾਲਸਾ ਸਾਜਨਾ ਦਿਵਸ, ਜੋ ਕਿ ਅਪ੍ਰੈਲ ਮਹੀਨੇ ਵਿੱਚ ਆ ਰਿਹਾ ਹੈ ।ਇਸ ਸੰਬੰਧ ਵਿੱਚ ਮਿਤੀ 6 ਅਪ੍ਰੈਲ ਦਿਨ ਐਤਵਾਰ ਨੂੰ “ਪ੍ਰਭੂ ਮਿਲਨੇ ਕਾ ਚਾਉ ਸੇਵਾ ਸਿਮਰਨ ਸੋਸਾਇਟੀ” ਜਲੰਧਰ ਵਲੋ ਅਕੱਥ ਕਥਾ ਸਮਾਗਮ ਗੁਰਦੁਆਰਾ ਗੁਰਦੇਵ ਨਗਰ , ਨੇੜੇ ਦਾਣਾ ਮੰਡੀ, ਵਰਕਸ਼ਾਪ ਵਿਖੇ ਕਰਵਾਏ ਜਾ ਰਹੇ ਹਨ। ਅੱਜ ਹੋਈ ਮੀਟਿੰਗ ਵਿੱਚ ਜਾਣਕਾਰੀ ਸਾਂਝੀ ਕਰਦੇ ਭਾਈ ਸਵਿੰਦਰ ਸਿੰਘ ਤੇ ਰਜਿੰਦਰ ਸਿੰਘ ਮਿਗਲਾਨੀ (ਪ੍ਰਧਾਨ) ਗੁਰਦੁਆਰਾ ਗੁਰਦੇਵ ਨਗਰ ਨੇ ਦੱਸਿਆ। ਕਿ ਇਹ ਸਮਾਗਮ ਬਹੁਤ ਹੀ ਵੱਡੇ ਪੱਧਰ ਤੇ ਕਰਾਏ ਜਾ ਰਹੇ ਹਨ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਭਾਈ ਸਾਹਿਬ ਭਾਈ ਸੇਵਾ ਸਿੰਘ ਜੀ ਤਰਮਾਲਾ ਬਾਣੀ ਗੁਰਦੁਆਰਾ ਪ੍ਰਭੂ ਮਿਲਨੇ ਕਾ ਚਾਉ ਮੋਗਾ ਵੱਲੋਂ ਵਰੋਸਾਇ ਗੁਰਮੁਖ ਪਿਆਰੇ ਭਾਈ ਦਲਵੀਰ ਸਿੰਘ ਜੀ ਤਰਮਾਲਾ ਪਹੁੰਚ ਰਹੇ ਹਨ। ਜੋ ਸੰਗਤਾਂ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ,ਜੋ ਧੰਨ ਧੰਨ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਹੇ ਹਨ, ਸੰਸਾਰੀ ਜੀਵਾਂ ਨੂੰ ਸੁਖੈਨ ਢੰਗ ਨਾਲ ਸਮਝ ਗੋਚਰਾ ਕਰਵਾਉਣਗੇ, ਅਤੇ ਵਾਹਿਗੁਰੂ ਗੁਰੂਮੰਤਰ ਦ੍ਰਿੜ ਕਰਵਾਉਣਗੇ। ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਸਬੰਧੀ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਹਨਾਂ ਸਮਾਗਮਾਂ ਵਿੱਚ ਜਲੰਧਰ ਦੀ ਸਿਰਮੌਰ ਸੰਸਥਾ “ਸਿੱਖ ਤਾਲਮੇਲ ਕਮੇਟੀ” ਤੇ ਜਲੰਧਰ ਦੀਆ ਕਈ ਸੇਵਾ ਸੋਸਾਇਟੀਆਂ ਵਿਸ਼ੇਸ਼ ਸਹਿਯੋਗ ਕਰ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਨਾਮ ਸਿੰਘ, ਭਾਈ ਬਚਿੱਤਰ ਸਿੰਘ( ਅਮਰੀਕਾ ਵਾਲੇ), ਅਨੂਪ ਸਿੰਘ ,ਅਵਤਾਰ ਸਿੰਘ, ਰਣਜੀਤ ਸਿੰਘ ਹਰਜੀਤ ਸਿੰਘ ਰਜਿੰਦਰ ਪਾਲ ਸਿੰਘ ,ਪੁਨੀਤ ਸਿੰਘ, ਬਰਜਿੰਦਰ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਬੂਟਾ ਸਿੰਘ, ਗੁਰਸਾਹਿਬ ਸਿੰਘ, ਸਾਹਿਬ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਰਵਿੰਦਰ ਸਿੰਘ, ਭੁੱਲਰ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਬੀਬੀਆਂ ਹਾਜ਼ਿਰ ਸਨ।