Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਖਾਲਸਾ ਸਾਜਨਾ ਦਿਵਸ ਮੋਕੇ ਘਰਾਂ ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਲਈ ਸੰਗਤਾਂ ‘ਚ ਭਾਰੀ ਉਤਸ਼ਾਹ

ਖਾਲਸਾ ਸਾਜਨਾ ਦਿਵਸ ਮੋਕੇ ਘਰਾਂ ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਲਈ ਸੰਗਤਾਂ ‘ਚ ਭਾਰੀ ਉਤਸ਼ਾਹ

ਜਲੰਧਰ, (ਸੰਜੇ ਸ਼ਰਮਾ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਜੀ ਨੇ ਅਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਹਰ ਘਰ ਉੱਪਰ ਖਾਲਸਾਈ ਨਿਸ਼ਾਨ ਝੁਲਾਉਣ ਦੇ ਆਦੇਸ਼ ਤੋਂ ਬਾਅਦ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹੁਣ ਤੱਕ ਸਿੱਖ ਤਾਲਮੇਲ ਕਮੇਟੀ ਦਫਤਰ ਤੋਂ ਸੰਗਤਾਂ ਲਗਭਗ 2500 ਦੇ ਕਰੀਬ ਨਿਸ਼ਾਨ ਸਾਹਿਬ ਲਿਜਾ ਚੁੱਕੀਆਂ ਹਨ। ਤੇ ਨਿਸ਼ਾਨ ਸਾਹਿਬ ਦੇਣ ਦਾ ਇਹ ਸਿਲਸਿਲਾ ਖਾਲਸਾ ਸਾਜਨਾ ਦਿਵਸ ਤੱਕ ਜਾਰੀ ਰਹੇਗਾ ।ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ ਸੰਤ ਨਗਰ, ਗੁਰਦੀਪ ਸਿੰਘ ਕਾਲੀਆ ਕਲੋਨੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸਿੱਖ ਤਾਲਮੇਲ ਕਮੇਟੀ ਨੇ ਹਰ ਘਰ ਨਿਸ਼ਾਨ ਸਾਹਿਬ ਲਾਉਣ ਦੀ ਮੁਹਿੰਮ ਪਹਿਲਾਂ ਤੋ ਹੀ ਸ਼ੁਰੂ ਕੀਤੀ ਹੋਈ ਹੈ। ਹੁਣ ਜਦ ਸਿੰਘ ਸਾਹਿਬਾਨ ਦੇ ਆਦੇਸ਼ਾਂ ਵੀ ਹੋ ਗਏ ਹਨ।ਜਿਸ ਤੋਂ ਬਾਅਦ ਸੰਗਤਾਂ ਵਿੱਚ ਹੋਰ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਖਾਲਸਾਈ ਸੋਚ ਖਾਲਸਾਈ ਨਿਸ਼ਾਨ ਜੋ ਸਾਡੇ ਗੁਰੂ ਸਾਹਿਬਾਨ ਵੱਲੋਂ ਸਾਨੂੰ ਦਿੱਤੇ ਗਏ ਹਨ। ਉਸ ਦਾ ਘਰ ਘਰ ਸੰਦੇਸ਼ ਦਿੱਤਾ ਜਾਵੇ। ਇਸੇ ਕੜੀ ਵਿੱਚ ਹੀ ਇਹ ਨਿਸ਼ਾਨ ਸਾਹਿਬ ਲਾਏ ਜਾ ਰਹੇ ਹਨ ਅੱਜ ਗਲੀਆਂ ਕਲੋਨੀਆਂ ਵਿੱਚ ਸਿੰਘ ਤਾਲਮੇਲ ਕਮੇਟੀ ਦੇ ਸੀਨੀਅਰ ਮੈਂਬਰ ਗੁਰਦੀਪ ਸਿੰਘ ਕਾਲੀਆ ਕਲੋਨੀ ਵੱਲੋਂ ਸੰਗਤਾਂ ਨੂੰ ਨਿਸ਼ਾਨ ਸਾਹਿਬ ਵੰਡੇ ਗਏ ।ਇਸ ਮੌਕੇ ਤੇ ਗੁਰੂ ਘਰ ਦੇ ਪ੍ਰਧਾਨ ਦਰਸ਼ਨ ਸਿੰਘ, ਗੱਜਣ ਸਿੰਘ ਪ੍ਰਧਾਨ ਗੁਰਦੁਆਰਾ ਸਲੇਮਪੁਰ, ਮੱਖਣ ਸਿੰਘ, ਓਕਾਰ ਸਿੰਘ, ਜਗਰੂਪ ਸਿੰਘ ,ਜੀਤੀ ਸਿੰਘ ,ਸਾਹਿਬ ਸਿੰਘ ਸਤਨਾਮ ਸਿੰਘ, ਦਲਜੀਤ ਸਿੰਘ, ਯਸ਼ਪਾਲ ਸਿੰਘ ਮੌਜੂਦ ਸਨ ਉਕਤ ਆਗੂਆਂ ਨੇ ਦੱਸਿਆ ਕਿ ਇਹ ਸਿਲਸਿਲਾ ਖਾਲਸਾ ਸਾਜਨਾ ਦਿਵਸ ਤੱਕ ਨਿਰੰਤਰ ਚਲਦਾ ਰਹੇਗਾ।