Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ
You are currently viewing ਖੇਡ ਮੰਤਰੀ ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ

ਖੇਡ ਮੰਤਰੀ ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ

ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿੱਚ ਪੰਜਾਬ ਵੱਡੇ ਪੱਧਰ ਉਤੇ ਹਾਜ਼ਰੀ ਲਗਾ ਰਿਹਾ ਹੈ। ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ। ਉਨਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿੱਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿੱਚ ਪੰਜਾਬ ਵੱਡੇ ਪੱਧਰ ਉਤੇ ਹਾਜ਼ਰੀ ਲਗਾ ਰਿਹਾ ਹੈ। ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ। ਉਨਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿੱਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ।