Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ


ਜਲੰਧਰ, (ਸੰਜੇ ਸ਼ਰਮਾ)-ਗੜ੍ਹਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ’ਚ ਪੰਚਮ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਸ਼ਹੀਦੀ ਨਾ ਦਿੰਦੇ ਤਾਂ ਅੱਜ ਦਾ ਨਕਸ਼ਾ ਕੁਝ ਹੋਰ ਹੁੰਦਾ। ਦੁਨੀਆਂ ਦੇ ਵਿਚ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਜਿਨ੍ਹਾਂ ਦੀ ਐਸੀ ਸ਼ਹੀਦੀ ਹੈ ਕਿ ਜਿਨ੍ਹਾਂ ਨੂੰ ਚਾਰ ਦਿਨ ਤਿੰਨ ਰਾਤਾਂ ਤੱਤੀ ਤਵੀ ’ਤੇ ਬਠਾਇਆ ਗਿਆ। ਸਿਰ ’ਤੇ ਰੇਤਾ ਪਾਈ ਗਈ। ਉਬਲਦੀ ਦੇਗ ਤੇ ਬਠਾਇਆ ਗਿਆ ਪਰ ਮਹਾਰਾਜ ਨੇ ਇਹੀ ਕਿਹਾ ਕਿ ਤੇਰਾ ਕਿਆ ਮਿੱਠਾ ਲਾਗੇ। ਗੁਰਦੁਆਰਾ ‘ਚ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪਿਛਲੇ 40 ਦਿਨਾਂ ਤੋਂ ਚਲ ਰਹੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਲੜੀ ਦੀ ਸਮਾਪਤੀ ਹੋਈ। ਇਸ ਮੌਕੇ ’ਤੇ ਕੀਰਤਨੀ ਜਥਾ ਨੇ ਕੀਰਤਨ ਕੀਤਾ। ਮੁੱਖ ਮਹਿਮਾਨਾਂ ਨੂੰ ਸਨਮਾਨਤ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਦੌਰਾਨ ਗੁਰੂ ਕਾ ਲੰਗਰ ਵਰਤਾਇਆ ਗਿਆ। ਠੰਢੇ ਮਿੱਠੇ ਜਲ ਦੀ ਛਪੀਲ ਲਗਾਈ ਗਈ। ਜਿਸ ਦੀ ਸੇਵਾ ਸ. ਜਸਵਿੰਦਰ ਸਿੰਘ ਪੁੱਤਰ ਸ. ਜਗੀਰ ਸਿੰਘ ਕੈਲੀਫੋਰਨੀਆ ਅਮਰੀਕਾ ਤੋਂ ਭੇਜੀ ਗਈ ਸੀ। ਇਸ ਦੌਰਾਨ ਦਲਜੀਤ ਸਿੰਘ ਵਾਲੀਆ ਨੇ ਸੇਵਾ ਕੀਤੀ।