Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਲੰਧਰ, 22 ਫਰਵਰੀ :

 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

 

 

 

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਭਾਰਗੋ ਕੈਂਪ, ਜਲੰਧਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

 

 

 

ਬੁਲਾਰੇ ਨੇ ਅੱਗੇ ਦੱਸਿਆ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਸੀ, ਪਰ ਉਕਤ ਪੁਲਿਸ ਮੁਲਾਜ਼ਮ ਨੇ ਬਿਨਾਂ ਕਿਸੇ ਦਸਤਾਵੇਜ਼ੀ ਕਾਰਵਾਈ ਤੋਂ ਸ਼ਿਕਾਇਤਕਰਤਾ ਦਾ ਮੋਬਾਈਲ ਫੋਨ ਆਪਣੇ ਕੋਲ ਰੱਖ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਪੁਲਿਸ ਕਰਮਚਾਰੀ ਉਸਦਾ ਫੋਨ ਵਾਪਸ ਕਰਨ ਅਤੇ ਮੁਕੱਦਮੇ ਵਿੱਚ ਉਸਦੀ ਮਦਦ ਕਰਨ ਬਦਲੇ 10000 ਰੁਪਏ ਦੀ ਮੰਗੇ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਖਿਲਾਫ ਸਾਈਬਰ ਅਪਰਾਧ ਤਹਿਤ ਇੱਕ ਹੋਰ ਕੇਸ ਦਰਜ ਕਰਨ ਦੀ ਧਮਕੀ ਵੀ ਦੇ ਰਿਹਾ ਸੀ। ਸ਼ਿਕਾਇਤ ਅਨੁਸਾਰ ਇਸ ਪੁਲਿਸ ਮੁਲਾਜ਼ਮ ਨੇ ਗੂਗਲ ਪੇਅ ਰਾਹੀਂ 4500 ਰੁਪਏ ਲਏ ਸਨ ਅਤੇ 5500 ਰੁਪਏ ਹੋਰ ਮੰਗ ਰਿਹਾ ਸੀ ਹਾਲਾਂਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਂ ਹੋ ਚੁੱਕਾ ਸੀ।