Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਗੱਤਕੇ ਨੂੰ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਵਾ ਕੇ ਹਰਜੀਤ ਸਿੰਘ ਗਰੇਵਾਲ ਨੇ ਖਿਡਾਰੀਆਂ ਨੂੰ ਦਿੱਤਾ ਦੂਜਾ ਵੱਡਾ ਤੋਹਫਾ : ਬਲਦੇਵ ਸਿੰਘ

ਜਲੰਧਰ,(ਸੰਜੇ ਸ਼ਰਮਾ)-ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ੍ਰ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਜੀ ਦੀ ਅਣਥੱਕ ਮਿਹਨਤ ਰੰਗ ਲਿਆਈ ਹੈ ਜਿੰਨਾ ਨੇ ਗੱਤਕਾ ਖੇਡ ਨੂੰ ਖੇਲੋ ਇੰਡੀਆ ਤੋਂ ਬਾਅਦ ਹੁਣ 37ਵੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਵਾ ਕੇ ਗੱਤਕਾ ਪ੍ਰੇਮੀਆਂ, ਖਿਡਾਰੀਆਂ ਅਤੇ ਪੰਥ ਨੂੰ ਦੂਜਾ ਵੱਡਾ ਤੋਹਫਾ ਦਿੱਤਾ ਹੈ ਜਿਸ ਲਈ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਦੀ ਸਮੁੱਚੀ ਕਮੇਟੀ, ਕੋਚ ਅਤੇ ਖਿਡਾਰੀਆਂ ਨੇ ਉਨਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਹੈ।
ਇਸ ਬਾਰੇ ਇੱਕ ਬਿਆਨ ਵਿੱਚ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਤੇ ਬਲਦੇਵ ਸਿੰਘ ਨੇ ਕਿਹਾ ਕਿ ਸ. ਹਰਜੀਤ ਸਿੰਘ ਗਰੇਵਾਲ ਜੀ ਨੇ ਪਿਛਲੇ ਡੇਢ ਦਹਾਕੇ ਤੋਂ ਗੱਤਕੇ ਲਈ ਦਿਨ ਰਾਤ ਅਣਥੱਕ ਮਿਹਨਤ ਕਰਦਿਆਂ ਦਿਨ-ਬ-ਦਿਨ ਗੱਤਕੇ ਨੂੰ ਉੱਚ ਪੱਧਰ ਉਤੇ ਪ੍ਰਫੁੱਲਤ ਕਰਕੇ ਵਡਮੁੱਲੀਆਂ ਪ੍ਰਾਪਤੀਆਂ ਰਾਹੀਂ ਗੱਤਕੇ ਨੂੰ ਕੌਮੀ ਪੱਧਰ ਦੀ ਮਾਨਤਾ ਦਿਵਾਈ ਹੈ। ਉਨਾਂ ਕਿਹਾ ਕਿ ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ-2023 ਵਿੱਚ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ।
ਜਿਲਾ ਐਸੋਸੀਏਸ਼ਨ ਨੇ ਇਸ ਇਤਿਹਾਸਕ ਫੈਸਲੇ ਲਈ ਭਾਰਤੀ ਉਲੰਪਿਕ ਐਸੋਸੀਏਸ਼ਨ (ਆਈ.ਓ.ਏ.) ਅਤੇ ਗੇਮਜ ਟੈਕਨੀਕਲ ਕੰਡਕਟ ਕਮੇਟੀ (ਜੀ.ਟੀ.ਸੀ.ਸੀ.) ਦਾ ਵੀ ਧੰਨਵਾਦ ਕੀਤਾ ਹੈ।
ਉਨਾਂ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਕਾਫੀ ਸਮੇਂ ਤੋਂ ਚਾਰਾਜੋਈ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਆਈ.ਓ.ਏ. ਅਤੇ ਜੀ.ਟੀ.ਸੀ.ਸੀ. ਦੇ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕਰਕੇ ਗੱਤਕਾ ਖੇਡ ਨੂੰ ਉਲੰਪਿਕ ਐਸੋਸੀਏਸ਼ਨ ਵੱਲੋਂ ਮਾਨਤਾ ਦੇਣ ਅਤੇ ਕੌਮੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਬਾਦਲੀਲ ਪੱਖ ਰੱਖਿਆ ਗਿਆ ਜਿਸ ਉਪਰੰਤ ਵਿਰਾਸਤੀ ਖੇਡ ਗੱਤਕਾ ਨੂੰ ਗੌਰਵਮਈ ਰਾਸ਼ਟਰੀ ਖੇਡਾਂ ਵਿੱਚ ਬਤੌਰ ਡੈਮੋ ਖੇਡ ਵਜੋਂ ਸ਼ਾਮਲ ਕਰ ਲਿਆ ਗਿਆ ਹੈ।