Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਘਰ ਦੇ ਬਾਹਰ ਖੇਡ ਰਹੇ ਮਾਸੂਮ ਨੂੰ ਚੁੱਕ ਕੇ ਭੱਜਿਆ ਆਵਾਰਾ ਕੁੱਤਾ

ਘਰ ਦੇ ਬਾਹਰ ਖੇਡ ਰਹੇ ਮਾਸੂਮ ਨੂੰ ਚੁੱਕ ਕੇ ਭੱਜਿਆ ਆਵਾਰਾ ਕੁੱਤਾ

ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ‘ਚ ਇੱਕ ਆਵਾਰਾ ਕੁੱਤੇ ਨੇ ਘਰ ਦੇ ਬਾਹਰ ਖੇਡ ਰਹੇ ਡੇਢ ਸਾਲ ਦੇ ਬੱਚੇ ਨੂੰ ਫੜ੍ਹ ਲਿਆ ਤੇ ਤੇਜ਼ੀ ਨਾਲ ਦੌੜ ਗਿਆ।ਬੱਚੇ ਦੇ ਰੋਣ ਤੇ ਚੀਕਣ ਦੀ ਆਵਾਜ਼ ਸੁਣ ਕੇ ਮਾਂ ਅਤੇ ਉਸ ਦੀ ਵੱਡੀ ਭੈਣ ਭੱਜ ਕੇ ਘਰੋਂ ਬਾਹਰ ਆਈਆਂ ਅਤੇ ਕੁੱਤੇ ਨੂੰ ਡੰਡੇ ਨਾਲ ਕਈ ਵਾਰ ਮਾਰ ਕੇ ਬੱਚੇ ਨੂੰ ਛੁਡਵਾਇਆ ਪਰ ਉਦੋਂ ਤੱਕ ਕੁੱਤੇ ਨੇ ਬੱਚੇ ਨੂੰ ਕਈ ਥਾਵਾਂ ‘ਤੇ ਵੱਢ ਲਿਆ ਸੀ। ਸਿਰ, ਗਰਦਨ, ਪਿੱਠ, ਹੱਥ ਅਤੇ ਪੇਟ ‘ਤੇ ਗੰਭੀਰ ਜ਼ਖ਼ਮ ਸਨ।ਕੋਟਕਪੂਰਾ ਸ਼ਹਿਰ ਦੇ ਵਾਲਮੀਕਿ ਨਗਰ ਦੇ ਵਸਨੀਕ ਸੰਜੇ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਮਜ਼ਦੂਰੀ ਕਰਦੇ ਹਨ। ਉਨ੍ਹਾਂ ਦੇ ਚਾਰ ਬੱਚੇ ਹਨ, ਜਿਨ੍ਹਾਂ ਵਿੱਚ ਤਿੰਨ ਧੀਆਂ ਅਤੇ ਇੱਕ ਲੜਕਾ ਹੈ।ਸ਼ਾਮ ਨੂੰ ਉਨ੍ਹਾਂ ਦਾ ਬੱਚਾ ਘਰ ਵਿੱਚ ਖੇਡ ਰਿਹਾ ਸੀ ਅਤੇ ਘਰ ਦੇ ਸਾਹਮਣੇ ਇਕ ਆਵਾਰਾ ਕੁੱਤਾ ਆਇਆ ਅਤੇ ਉਨ੍ਹਾਂ ਦੇ ਬੱਚੇ ਨੂੰ ਗਲੇ ਤੋਂ ਫੜ੍ਹ ਲਿਆ ਅਤੇ ਬੱਚਿਆਂ ਦੀਆਂ ਚੀਕਾਂ ਸੁਣ ਕੇ ਉਨ੍ਹਾਂ ਦੀ ਪਤਨੀ ਤੇ ਬੇਟੀ ਨੇ ਭੱਜ ਕੇ ਬੱਚੇ ਨੂੰ ਕੁੱਤੇ ਦੇ ਚੁੰਗਲ ‘ਚੋਂ ਛੁਡਵਾਇਆ।ਕੁੱਤੇ ਦੇ ਦੰਦ ਵੱਜਣ ਕਾਰਨ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਲਿਆਂਦਾ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਸੰਜੇ ਅਨੁਸਾਰ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਾ ਹੈ ਕਿ ਉਸ ਦਾ ਬੇਟਾ ਸੁਰੱਖਿਅਤ ਹੈ ਪਰ ਜੇਕਰ ਥੋੜ੍ਹੀ ਦੇਰ ਹੋ ਜਾਂਦੀ ਤਾਂ ਸ਼ਾਇਦ ਅੱਜ ਉਸ ਦਾ ਪੁੱਤਰ ਉਸ ਦੇ ਨਾਲ ਨਾ ਹੁੰਦਾ।