Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਸਿੱਖਿਆ ਨਾਲ ਜੋੜਨ ਦੀ ਲੋੜ ’ਤੇ ਦਿੱਤਾ ਜ਼ੋਰ 

ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਸਿੱਖਿਆ ਨਾਲ ਜੋੜਨ ਦੀ ਲੋੜ ’ਤੇ ਦਿੱਤਾ ਜ਼ੋਰ 

ਜਲੰਧਰ,  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਅੱਜ ਅਧਿਆਪਕਾਂ ਨੂੰ ਸਿੱਖਿਆ ਨੂੰ ਕਦਰਾਂ-ਕੀਮਤਾਂ ਨਾਲ ਜੋੜ ਕੇ ਬੱਚਿਆਂ ਦੇ ਬਹਿਤਰ ਭਵਿੱਖ ਨੂੰ ਸਿਰਜਣ ਅਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।  ਰਾਜਪਾਲ ਵਲੋਂ ਇਹ ਅਪੀਲ ਸਵਾਮੀ ਮੋਹਨ ਦਾਸ ਮਾਡਲ ਸਕੂਲ ਦੇ 22ਵੇਂ ਸਾਲਾਨਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤੀ ਗਈ, ਜਿਥੇ ਉਨ੍ਹਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ।  ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਕਟਾਰੀਆ ਨੇ ਸਿੱਖਿਆ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਸੁਮੇਲ ਰਾਹੀਂ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਖੁਸ਼ਹਾਲ ਭਾਰਤ ਦੇ ਦੇਖੇ ਗਏ ਸੁਪਨੇ ਨੂੰ ਸਿੱਖਿਆ ਨੂੰ ਕਦਰਾਂ-ਕੀਮਤਾਂ ਨਾਲ ਜੋੜ ਕੇ ਹੀ ਪੂਰਾ ਕੀਤਾ ਜਾ ਸਕਦਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ।

ਇਕ ਸਿੱਖਿਅਕ ਵਜੋਂ ਆਪਣੇ ਤਜਰਬੇ ਸਾਂਝੇ ਕਰਦਿਆਂ ਸ੍ਰੀ ਕਟਾਰੀਆ ਨੇ ਦੱਸਿਆ ਕਿ ਉਨ੍ਹਾਂ ਵਲੋਂ ਬਤੌਰ ਅਧਿਆਪਕ ਕਰੀਅਰ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਅਧਿਆਪਨ ਦੇ ਕਿੱਤੇ ਵਿੱਚ ਹੋਰਨਾਂ ਵੱਕਾਰੀ ਅਹੁਦਿਆਂ ਨਾਲੋਂ ਬੇਮਿਸਾਲ ਸੰਤੁਸ਼ਟੀ ਮਿਲੀ । ਵਾਤਾਵਰਣ ਦੀ ਸੰਭਾਲ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਰਾਜਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ‘‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦੀ ਦਿੱਤੀ ਸਿੱਖਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਦਾ ਧਾਰਨੀ ਬਣਾਉਣ ਤਾਂ ਜੋ ਉਹ ਵਾਤਾਵਰਣ ਦੀ ਸੰਭਾਲ ਲਈ ਜ਼ਿੰਮੇਵਾਰ ਨਾਗਰਿਕ ਬਣ ਸਕਣ।  ਸਮਾਗਮ ਦੀ ਸ਼ੁਰੂਆਤ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਲਵਲਿੰਦਰ ਵਰਮਾ, ਸਕੱਤਰ ਸੁਨੀਤਾ ਸ਼ਰਮਾ, ਵਾਈਸ ਪ੍ਰੈਜ਼ੀਡੈਂਟ ਹਰਨੇਕ ਢਿੱਲੋਂ ਨੇ ਰਾਜਪਾਲ ਦਾ ਨਿੱਘਾ ਸਵਾਗਤ ਕਰਕੇ ਕੀਤੀ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਕੌਰ ਵੱਲੋਂ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੀਆਂ ਸਮੂਹ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ।