Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਚੋਣ ਆਬਜਰਵਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮੰਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਜਲੰਧਰ,

ਚੋਣ ਆਬਜ਼ਰਵਰ ਸ਼੍ਰੀਮਤੀ ਨਯਨ ਵਲੋਂ ਅੱਜ 14 ਦਸੰਬਰ 2025 ਨੂੰ ਜ਼ਿਲ੍ਹੇ ਵਿੱਚ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੱਖ-ਵੱਖ ਕੇਂਦਰਾਂ ਦਾ ਦੌਰਾ ਕਰਕੇ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੇ ਜਾਣ ਦਾ ਜਾਇਜ਼ਾ ਲਿਆ ਗਿਆ।

ਲਾਇਲਪੁਰ ਖਾਲਸਾ ਕਾਲਜ ਵਿਖੇ ਪੋਲਿੰਗ ਪਾਰਟੀਆਂ ਰਵਾਨਾ ਕਰਨ ਲਈ ਬਣਾਏ ਗਏ ਡਿਸਪੈਚ ਸੈਂਟਰ ਵਿਖੇ ਗੱਲਬਾਤ ਕਰਦਿਆਂ ਚੋਣ ਆਬਜਰਵਰ ਨੇ ਸਮੂਹ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਤੇ ਸੰਜੀਦਗੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਸ੍ਰੀਮਤੀ ਨਯਨ ਵਲੋਂ ਪੋਲਿੰਗ ਪਾਰਟੀ ਰਵਾਨਾ ਕਰਨ ਸਬੰਧੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਚੋਣ ਪ੍ਰਕਿਰਿਆ ਨੂੰ ਸਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਅਮਲੇ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ।