Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਨਾਲ ਕਤਲ

ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਨਾਲ ਕਤਲ

ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ। ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸਦੇ ਛੋਟੇ ਭਰਾ ਮਨਪ੍ਰੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।ਇਸ ਉਪਰੰਤ ਕਥਿਤ ਦੋਸ਼ੀ ਵਲੋਂ ਰਾਤ ਕਤਲ ਕਰਨ ਤੋ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ।ਜਦੋਂ ਪੁਲਿਸ ਸਰਪੰਚ ਨਾਲ ਮੌਕੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ ਤੇ ਬਾਹਰਲੀ ਘਰ ਦਾ ਗੇਟ ਲੱਗਾ ਹੋਇਆ ਸੀ।ਪੁਲਿਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦੇ ਗਲੇ ਤੇ ਤੇਜ਼ਧਾਰ ਹਥਿਆਰ ਨਾਲ ਗੱਲਾਂ ਪੂਰੀ ਤਰ੍ਹਾਂ ਨਾਲ ਕਟੱਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਜਿਕਰਯੋਗ ਕਿ ਉੱਕਤ ਮਿ੍ਤਕ ਨੌਜਵਾਨ ਦੇ ਮਾਂ ਪਿਓ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।ਇਹ ਦੋਵੇਂ ਭਰਾ ਦਾਦੀ ਨਰੰਜਣ ਕੌਰ ਪਤਨੀ ਲੇਟ ਨੰਬਰਦਾਰ ਹਰਭਜਨ ਸਿੰਘ ਨਾਲ ਰਹਿ ਰਹੇ ਸਨ।ਉੱਕਤ ਕਤਲ ਦੀ ਘਟਨਾ ਦਾ ਪਤਾ ਚੱਲਦਿਆਂ ਸਾਰ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ,ਐਸ.ਐਚ.ਓ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਮੌਕੇ ਤੇ ਪੁੱਜਕੇ ਸਥਿਤੀ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ।