Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਜਪਾਨ ਤੋਂ ਭਾਰਤ ਘੁੰਮਣ ਆਈ ਮਹਿਲਾ ਨਾਲ ਦਿੱਲੀ ਦੇ ਸਿਰਫਿਰੇ ਮੁੰਡਿਆਂ ਨੇ ਕੀਤਾ ਇਹ ਵਤੀਰਾ

ਭਾਰਤ ‘ਚ ਮਹਿਮਾਨ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ। ਦੇਸ਼ ਭਰ ਚ ਕਹਾਵਤ ਵੀ ਮਸ਼ਹੂਰ ਹੈ ‘Atithi Devo Bhava’ ਜਿਸਦੇ ਤਹਿਤ ਵਿਦੇਸ਼ਾਂ ਤੋਂ ਭਾਰਤ ਘੁੰਮਣ ਆਏ ਲੋਕਾਂ ਦਾ ਮਾਨ ਸਤਿਕਾਰ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਭਾਰਤ ਹੋਲੀ ਦੇ ਰੰਗਾਂ ‘ਚ ਰੰਗਿਆ ਹੋਇਆ ਸੀ। ਹਾਲਾਂਕਿ ਇਸ ਦੌਰਾਨ ਭਾਰਤ ਦੀ ਰਾਜਧਾਨੀ ਦਿੱਲੀ ਤੋਂ ਇੱਕ ਸ਼ਰਮਨਾਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਇੱਕ ਜਪਾਨ ਤੋਂ ਭਾਰਤ ਘੁੰਮਣ ਆਈ ਇੱਕ ਮਹਿਲਾ ਨੂੰ ਕੁਝ ਸਿਰਫਿਰੇ ਮੁੰਡਿਆਂ ਵੱਲੋਂ ਜਬਰਦਸਤੀ ਰੰਗ ਲਗਾਇਆ ਗਿਆ।

ਹੋਲੀ ‘ਤੇ ਕੁਝ ਸਿਰਫਿਰੇ ਮੁੰਡਿਆਂ ਵੱਲੋਂ ‘ਬੁਰਾ ਨਾ ਮਾਨੋ ਹੋਲੀ ਹੈ’ ਦੇ ਨਾਅਰੇ ਹੇਠ ਅਕਸਰ ਅਜਿਹੇ ਕੰਮ ਕੀਤੇ ਜਾਂਦੇ ਹਨ। ਦਿੱਲੀ ਤੋਂ ਸਾਹਮਣੇ ਆਈ ਵੀਡੀਓ ਵਿੱਚ ਕੁਝ ਬਦਮਾਸ਼ਾਂ ਵੱਲੋਂ ਹੋਲੀ ਵਾਲੇ ਦਿਨ ਜਪਾਨ ਦੀ ਮਹਿਲਾ ਨਾਲ ਦੁਰਵਿਵਹਾਰ ਕੀਤਾ ਗਿਆ ਤੇ ਨਾਲ ਹੀ ਉਸਨੂੰ ਜ਼ਬਰਦਸਤੀ ਰੰਗ ਵੀ ਲਗਾਇਆ ਗਿਆ। ਇਨ੍ਹਾਂ ਹੀ ਨਹੀਂ, ਉਸਦੇ ਸਿਰ ‘ਤੇ ਅੰਡਾ ਵੀ ਮਾਰਿਆ ਗਿਆ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਲੜਕੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਇਸ ਦੌਰਾਨ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਇੱਕ ਨਾਬਾਲਗ ਸਣੇ ਚਾਰ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਇਹ ਵੀਡੀਓ ਫਿਲਹਾਲ ਦੀ ਘੜੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਵਾਇਰਲ ਵੀਡੀਓ ਰਾਜਧਾਨੀ ਦਿੱਲੀ ਦੇ ਪਹਾੜਗੰਜ ਇਲਾਕੇ ਦੀ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਜਪਾਨ ਅੰਬੈਸੀ ਨੂੰ ਪੱਤਰ ਲਿਖ ਕੇ ਪੀੜਤ ਲੜਕੀ ਬਾਰੇ ਜਾਣਕਾਰੀ ਮੰਗੀ ਗਈ ਹੈ।

ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪੀੜਤ ਲੜਕੀ ਵੱਲੋਂ ਖੁਦ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਜਿਸ ਤੋਂ ਬਾਅਦ ਇਹ ਵੀਡੀਓ ਤੇਜ਼ੀ ਨਾਲ ਸ਼ੇਅਰ ਕੀਤੀ ਗਈ।