Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜਲੰਧਰ ‘ਚ ਅੰਗੀਠੀ ਦੇ ਧੂੰਏ ਕਾਰਨ ਔਰਤ ਦੀ ਮੌਤ

ਜਲੰਧਰ ‘ਚ ਅੰਗੀਠੀ ਦੇ ਧੂੰਏ ਕਾਰਨ ਔਰਤ ਦੀ ਮੌਤ

ਪੰਜਾਬ ‘ਚ ਬੁੱਧਵਾਰ ਅੰਗੀਠੀ ਦੇ ਧੂੰਏਂ ਕਾਰਨ ਦੋ ਮੌਤਾਂ ਹੋ ਗਈਆਂ। ਸਮਰਾਲਾ ‘ਚ ਜਿਥੇ 2 ਸਾਲਾ ਬੱਚੇ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ, ਉਥੇ ਹੀ ਜਲੰਧਰ ‘ਚ ਇੱਕ ਹੋਰ ਪਰਿਵਾਰ ਨੂੰ ਅੰਗੀਠੀ ਦਾ ਧੂੰਆਂ ਚੜ੍ਹਨ ਕਾਰਨ ਔਰਤ ਦੀ ਮੌਤ ਹੋ ਗਈ ਹੈ। ਜਦਕਿ ਪਤੀ ਤੇ ਦੋ ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਨੇਪਾਲ ਦਾ ਵਿਸ਼ਾਲ ਇਥੇ ਜਲੰਧਰ ਦੇ ਗੋਬਿੰਦਗੜ੍ਹ ਮੁਹੱਲੇ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਰਹਿ ਰਿਹਾ ਸੀ। ਉਹ ਇਥੇ ਐਸ.ਡੀ. ਕਾਲਜ ਨੇੜੇ ਇੱਕ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ ਅਤੇ ਉਸ ਕੋਲ ਦੋ ਮੁਲਾਜ਼ਮ ਵੀ ਕੰਮ ਕਰਦੇ ਹਨ। ਬੀਤੇ ਦਿਨ ਇਹ ਪਰਿਵਾਰ ਕਮਰੇ ‘ਚ ਠੰਡ ਜ਼ਿਆਦਾ ਹੋਣ ਕਾਰਨ ਅੰਗੀਠੀ ਬਾਲ ਕੇ ਸੌਂ ਗਿਆ, ਜਿਸ ਦੌਰਾਨ ਰਾਤ ਨੂੰ ਅੰਗੀਠੀ ਦੇ ਧੂੰਏਂ ਕਾਰਨ ਦਮ ਘੁੱਟ ਗਿਆ।ਘਟਨਾ ਬਾਰੇ ਵਿਸ਼ਾਲ ਦੇ ਮੁਲਾਜ਼ਮਾਂ ਨੂੰ ਸਵੇਰੇ 7 ਵਜੇ ਪਤਾ ਲੱਗਿਆ, ਜਦੋਂ ਉਹ ਕੰਮ ਲਈ ਆਏ ਤਾਂ ਪਰਿਵਾਰਕ ਮੈਂਬਰਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਉਨ੍ਹਾਂ ਨੇ ਤੁਰੰਤ ਵਿਸ਼ਾਲ ਦੇ ਪਰਿਵਾਰ ਨੂੰ ਹਸਪਤਾਲ ਦਾਖਲ ਕਰਵਾਇਆ, ਜਿਥੇ ਵਿਸ਼ਾਲ ਦੀ ਘਰਵਾਲੀ ਕਾਜਲ ਦੀ ਮੌਤ ਹੋ ਗਈ, ਜਦਕਿ ਬੱਚਿਆਂ ਦੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਬੱਚਿਆਂ ਵਿੱਚ ਇੱਕ ਦੀ ਉਮਰ ਢਾਈ ਸਾਲ ਤੇ ਦੂਜੇ ਦੀ ਉਮਰ ਇੱਕ ਸਾਲ ਤੇ ਅੱਠ ਮਹੀਨੇ ਹੈ। ਪੁਲਿਸ ਨੇ ਇਸ ਮਾਮਲੇ ‘ਚ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।