Business Khas

Latest news
ਜਲੰਧਰ ਪ੍ਰਸ਼ਾਸਨ ਨੇ ਉਦਯੋਗਿਕ ਨੀਤੀ ਤਹਿਤ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਦਿੱਤੀ ਪ੍ਰਵਾਨਗੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਤੋਂ 25 ਆਂਗਣਵਾੜੀ ਸੈਂਟਰ ਵਿੱਚ ਔਰਤ ਦਾ ਬੇਰਹਿਮੀ ਨਾਲ ਕਤਲ ਵੈਸ਼ਨੋ ਦੇਵੀ ਮੰਦਰ ਵਿੱਚ ਆਸਥਾ ਚੜ੍ਹਾਵੇ ਦੀ ਚਾਂਦੀ ਚ 95% ਮਿਲਾਵਟ ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ

ਜਲੰਧਰ ’ਚ ਹਰ ਸਾਲ 500 ਤੋਂ ਵੱਧ ਨੌਜਵਾਨਾਂ ਨੂੰ ਪ੍ਰਦਾਨ ਕੀਤੀ ਜਾਵੇਗੀ ਖੇਡ ਉਦਯੋਗ ਨਾਲ ਸਬੰਧਤ ਸਿਖਲਾਈ

ਜਲੰਧਰ, (ਸੰਜੇ ਸ਼ਰਮਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਪੂਰਥਲਾ ਰੋਡ ’ਤੇ ਬਣ ਰਹੇ ਨਵੇਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਹਰ ਸਾਲ 500 ਨੌਜਵਾਨ ਇਸ ਸਿਖਲਾਈ ਸੈਂਟਰ ਤੋਂ ਖੇਡ ਉਦਯੋਗ ਨਾਲ ਸਬੰਧਿਤ ਸਿਖਲਾਈ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਤੋਂ 200 ਵਿਦਿਆਰਥੀਆਂ ਦਾ ਪਹਿਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਸਿਖਲਾਈ ਸੈਂਟਰ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਉਦਯੋਗਿਕ ਮਾਹਿਰਾਂ ਵਲੋਂ ਸਿਖਿਆਰਥੀਆਂ ਨੂੰ ਖੇਡ ਉਦਯੋਗ ਨਾਲ ਸਬੰਧਿਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਪੋਰਟਸ ਗੁਡਜ਼ ਮੈਨੁਫੈਕਚਰਜ਼ ਐਂਡ ਐਕਸਪੋਰਟਸ ਐਕਸੀਲੈਂਸ (ਐਸਜੀਐਮਈਏ) ਸੰਸਥਾ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਤਾ ਕਿ ਨੌਜਵਾਨਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਹੁਨਰਮੰਦ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਬੈਚ ਦੌਰਾਨ ਹੱਥ ਨਾਲ  ਤਿਆਰੀ ਕੀਤੀਆਂ ਜਾਣ ਵਾਲੀਆਂ ਵਸਤਾਂ ਜਿਵੇਂ ਕਿ ਦਸਤਾਨੇ ਅਤੇ ਐਪਰਲਸ ਬਣਾਉਣਾ, ਮਸ਼ੀਨ ਅਤੇ ਹੱਥ ਨਾਲ ਬਣਾਈਆਂ ਜਾਣ ਵਾਲੀਆਂ ਗੇਂਦਾ, ਬੈਗ ਅਤੇ ਕ੍ਰਿਕਿਟ ਗੇਂਦਾਂ ਤੋਂ ਇਲਾਵਾ ਹੋਰ ਸਮਾਨ ਤਿਆਰ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਖਲਾਈ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਉਪਰੰਤ ਸਿਖਿਆਰਥੀਆਂ ਲਈ ਜਲੰਧਰ ਦੇ ਖੇਡ ਉਦਯੋਗ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮਲਟੀ ਸਕਿਲ ਡਿਪਵੈਲਪਮੈਂਟ ਸੈਂਟਰ ਤੋਂ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ https://forms.gle/Yo2a11M55xrkZxxa8. ਰਾਹੀਂ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਤੋਂ ਨੌਜਵਾਨਾਂ ਨੂੰ ਉਦਯੋਗਾਂ ਦੀ ਮੰਗ ਅਨੁਸਾਰ ਅਤਿ ਆਧੁਨਿਕ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ 18 ਤੋਂ 45 ਸਾਲ ਦੀ ਉਮਰ ਵਰਗ ਅਤੇ 10ਵੀਂ ਜਾਂ ਇਸ ਤੋਂ ਵੱਧ ਯੋਗਤਾ ਰੱਖਣ ਵਾਲੇ ਨੌਜਵਾਨ ਇਨ੍ਹਾਂ ਕੋਰਸਾਂ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਬੇਰੁਜਗਾਰ ਨੌਜਵਾਨਾ ਨੂੰ ਸਿਖਲਾਈ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਦਿਸ਼ਾ ਵਿੱਚ ਸਾਰਥਕ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਜਲੰਧਰ ਵਿੱਚ ਇਸ ਮਿਸ਼ਨ ਨੂੰ ਸਫ਼ਲਤਾ ਪੂਰਵਕ ਪੂਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿੱਚ ਜਲੰਧਰ ਖੇਡ ਉਦਯੋਗ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਉਦਯੋਗ ਪਾਸ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਅਥਾਹ ਸਮਰੱਥਾ ਹੈ।