Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜਾਬ ਪ੍ਰੈਸ ਕਲੱਬ ਦੇ ਵੱਲੋਂ ਕੀਤੇ ਖਰਚ ਅਤੇ ਕਾਰਗੁਜ਼ਾਰੀ ਰਿਪੋਰਟ ਪੇਸ਼

ਜਾਬ ਪ੍ਰੈਸ ਕਲੱਬ ਦੇ ਵੱਲੋਂ ਕੀਤੇ ਖਰਚ ਅਤੇ ਕਾਰਗੁਜ਼ਾਰੀ ਰਿਪੋਰਟ ਪੇਸ਼

ਜਲੰਧਰ, (ਸੰਜੇ ਸ਼ਰਮਾ)- ਯੂਕਰੇਨ ਅਤੇ ਰੂਸ ਦੀ ਲੜਾਈ ਦੇ ਦੌਰਾਨ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਪੱਤਰਕਾਰਾਂ ਅਤੇ ਕਲੱਬ ਦੇ ਇਸ ਸਾਲ ਦੌਰਾਨ ਵਿਛੜੇ ਮੈਂਬਰ ਪੱਤਰਕਾਰਾਂ ਨੂੰ ਮੋਨ ਰੱਖ ਕੇ ਸ਼ਰਧਾਂਜਲਈ ਭੇਂਟ ਕੀਤੀ ਗਈ। ਵਿਇਸ ਤੋਂ ਇਲਾਵਾ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਚਾਲੂ ਵਰੇ ਦੀ ਰਿਪੋਰਟ ਪੇਸ਼ ਕੀਤੀ ਜਿਸ ਵਿੱਚ ਉਹਨਾਂ ਪੰਜਾਬ ਪ੍ਰੈਸ ਕਲੱਬ ਦੇ ਵੱਲੋਂ ਕੀਤੇ ਖਰਚ ਅਤੇ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ, ਜਿਸ ਤੇ ਸਾਰੇ ਮੈਂਬਰਾਂ ਨੇ ਹੱਥ ਖੜੇ ਕਰਕੇ ਭਰਵਾਂ ਹੁੰਗਾਰਾ ਦਿੱਤਾ ਅਤੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪ੍ਰੈਸ ਕਲੱਬ ਦਾ ਮੂੰਹ ਮੁਹਾਂਦਰਾ ਹੋਰ ਵੀ ਪਹਿਲਾਂ ਨਾਲੋਂ ਬੇਹਤਰ ਕਰਨ ਦੀ ਕੋਸ਼ਿਸ਼ ਕਰਾਂਗੇ। ਜਿਸ ਤੇ ਸਾਰੇ ਮੈਂਬਰਾਂ ਨੇ ਹਾਮੀ ਭਰੀ ਅਤੇ ਇਸ ਟਰਮ ਦੀ ਗਵਰਨਿੰਗ ਕੌਂਸਲ ਦੁਆਰਾ ਆਰੰਭੇ ਕਾਰਜਾਂ ਦੀ ਸ਼ਾਲਾਘਾ ਕੀਤੀ।ਇਸ ਸਮਾਗਮ ਦੌਰਾਨ ਪੰਜਾਬ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਲਖਵਿੰਦਰ ਜੌਹਲ ਹੋਰਾਂ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਜੋ ਕੰਮ ਸਤਨਾਮ ਸਿੰਘ ਹੋਰਾਂ ਨੇ ਆਰੰਭੇ ਹਨ ਉਹ ਕਾਬਲੇ ਤਰੀਫ ਹਨ, ਅਸੀਂ ਉਹਨਾਂ ਦੇ ਕੰਮਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਆਸ ਕਰਦੇ ਹਾਂ ਕਿ ਉਹ ਭਵਿੱਖ ਵਿੱਚ ਵੀ ਹੋਰ ਚੰਗੇਰੇ ਕਦਮ ਪੁੱਟ ਕੇ ਪੰਜਾਬ ਪ੍ਰੈਸ ਕਲੱਬ ਦੀ ਨੁਹਾਰ ਬਦਲਣ ਵਿੱਚ ਕਾਮਯਾਬ ਹੋਣਗੇ। ਇਸ ਮੌਕੇ ਕਲੱਬ ਦੇ ਹੋਰ ਸੀਨੀਅਰ ਮੈਂਬਰਾਂ ਵਿਚੋਂ ਪ੍ਰੋਫੈਸਰ ਕਮਲੇਸ਼ ਦੁੱਗਲ, ਕੁਲਦੀਪ ਸਿੰਘ ਬੇਦੀ, ਪਾਲ ਸਿੰਘ ਨੌਲੀ, ਸੁਰਿੰਦਰ ਸਿੰਘ ਸੁੰਨੜ, ਅਸ਼ੋਕ ਅਨੁਜ, ਗੁਰਪ੍ਰੀਤ ਸੰਧੂ, ਸੁਕਰਾਂਤ, ਟਿੰਕੂ ਪੰਡਿਤ, ਮਹਾਵੀਰ ਸੇਠ, ਪੁਸ਼ਪਿੰਦਰ ਕੌਰ ਬਿਟੂ ਓਬਰਾਏ, ਰਾਜੇਸ਼ ਸ਼ਰਮਾ ਨੇ ਆਪਣੇ ਵਿਚਾਰ ਰੱਖੇ। ਸਟੇਜ ਸਕੱਤਰ ਦੀ ਡਿਊਟੀ ਕਲੱਬ ਦੇ ਸਕੱਤਰ ਮਿਹਰ ਮਲਿਕ ਨੇ ਨਿਭਾਈ। ਇਸ ਸਾਲਾਨਾ ਇਜਲਾਸ ਵਿੱਚ ਪੰਜਾਬ ਭਰ ਵਿਚੋਂ ਕਲੱਬ ਦੇ ਮੈਂਬਰਾਂ ਨੇ ਹਾਜ਼ਰੀ ਲਗਵਾਈ।