Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਜਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਜਲੰਧਰ,(ਸੰਜੇ ਸ਼ਰਮਾ)-ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆਂ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ਮੁਤਾਬਕ ਸ਼੍ਰੀ ਨਿਰਭਉ ਸਿੰਘ ਗਿੱਲ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਦੇ ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਜਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਮਨਾਇਆ ਗਿਆ।
ਸ਼੍ਰੀ ਕ੍ਰਿਸ਼ਨ ਕਾਂਤ ਜੈਨ, ਇੰਚਾਰਜ ਜਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਅਤੇ ਡਾ. ਗਗਨਦੀਪ ਕੌਰ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਤੇ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ।
ਸ਼੍ਰੀ ਅਮਨਦੀਪ ਸਿੰਘ ਘੁੰਮਣ (ਜੁਡੀਸ਼ਿਅਲ ਮੈਜਿਸਟ੍ਰੇਟ ਫਸਟ ਕਲਾਸ) ਵੱਲੋਂ ਇਸ ਯੋਗ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਤੋਂ ਇਲਾਵਾ ਵਕੀਲ ਸਾਹਿਬਾਨ ਅਤੇ ਜਿਲ੍ਹਾ ਕਚਿਹਰੀਆਂ ਦੇ ਸਟਾਫ ਨੇ ਵੀ ਇਸ ਕੈਂਪ ਵਿੱਚ ਹਾਜਰ ਆ ਕੇ ਵੱਖ-ਵੱਖ ਆਸਣਾਂ ਅਤੇ ਯੋਗ ਕਿਰਿਆਵਾਂ ਸੰਬੰਧੀਂ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਜੱਜ ਸਾਹਿਬ ਨੇ ਆਖਿਆ ਕਿ ਯੋਗ ਦਾ ਅਭਿਆਸ ਨਿਰੰਤਰ ਕਰਨਾਂ ਚਾਹੀਦਾ ਹੈ। ਜਿਸ ਨਾਲ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਪ੍ਰਾਪਤ ਹੁੰਦੀ ਹੈ।
ਪਤੰਜਲੀ ਮਹਿਲਾ ਯੋਗ ਸਮਿਤੀ – ਹਰੀਦਵਾਰ ਤੋਂ ਆਏ ਯੋਗ ਕਿਰਿਆਵਾਂ ਦੇ ਮਾਹਿਰ ਸ਼੍ਰੀਮਤੀ ਰੇਖਾ ਜੀ, ਸ਼੍ਰੀਮਤੀ ਸੁਦੇਸ਼ ਪੰਮੀ ਜੀ, ਸ਼੍ਰੀਮਤੀ ਰਮੇਸ਼ ਅਗਰਵਾਲ ਜੀ, ਸ਼੍ਰੀਮਤੀ ਜਸਵਿੰਦਰ ਕੌਰ ਜੀ ਵੱਲੋਂ ਜੱਜ ਸਾਹਿਬਾਨਾਂ, ਵਕੀਲਾਂ ਅਤੇ ਹਾਜਰ ਸਟਾਫ ਨੂੰ ਯੋਗ ਆਸਣਾਂ ਪ੍ਰਤੀ ਸਿੱਖਿਅਤ ਕੀਤਾ ਅਤੇ ਯੋਗ ਸੰਬੰਧੀ ਜਾਗਰੂਕ ਕਰਦਿਆਂ ਆਖਿਆ ਕਿ ਯੋਗ ਨਿਰੰਤਰ ਕਰਨਾ ਚਾਹੀਦਾ ਹੈ। ਇਸਦੇ ਨਾਲ ਇਨਸਾਨ ਸ਼ਰੀਰਕ, ਮਾਨਸਿਕ ਅਤੇ ਦਿਮਾਗੀ ਤੌਰ ਤੇ ਤੰਦਰੁਸਤ ਅਤੇ ਰਿਸ਼ਟ-ਪੁਸ਼ਟ ਰਹਿੰਦਾ ਹੈ। ਯੋਗ ਕਿਰਿਆਂਵਾ ਕਰਨ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ।