Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਟੀਮ ਇੰਡੀਆ ਨੇ ਮੈਚ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ

ਰੋਹਿਤ ਸ਼ਰਮਾ ਦੀ ਅਗਵਾਈ ‘ਚ ਭਾਰਤੀ ਟੀਮ ਨੇ ਦਿੱਲੀ ਟੈਸਟ ਵੀ ਜਿੱਤ ਲਿਆ ਹੈ। ਟੀਮ ਇੰਡੀਆ ਨੇ ਮੈਚ (IND vs AUS) ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਤਰ੍ਹਾਂ ਭਾਰਤ ਨੇ 4 ਮੈਚਾਂ ਦੀ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਵ ਭਾਰਤੀ ਟੀਮ ਹੁਣ ਸੀਰੀਜ਼ ਨਹੀਂ ਗੁਆ ਸਕਦੀ ਅਤੇ ਬਾਰਡਰ-ਗਾਵਸਕਰ ਟਰਾਫੀ ਹੁਣ ਉਨ੍ਹਾਂ ਕੋਲ ਰਹੇਗੀ। ਮੈਚ ਦੇ ਤੀਜੇ ਦਿਨ ਐਤਵਾਰ ਨੂੰ ਆਸਟ੍ਰੇਲੀਆਈ ਟੀਮ ਦੂਜੀ ਪਾਰੀ ‘ਚ ਸਿਰਫ 113 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਈ। ਖੱਬੇ ਹੱਥ ਦੇ ਸਪਿਨਰ ਰਵਿੰਦਰ ਜਡੇਜਾ ਨੇ 42 ਦੌੜਾਂ ਦੇ ਕੇ 7 ਵਿਕਟਾਂ ਲਈਆਂ। ਇਹ ਉਸ ਦੇ ਕਰੀਅਰ ਦਾ ਸਰਵੋਤਮ ਪ੍ਰਦਰਸ਼ਨ ਹੈ। ਇਸ ਤਰ੍ਹਾਂ ਭਾਰਤ ਨੂੰ 115 ਦੌੜਾਂ ਦਾ ਟੀਚਾ ਮਿਲਿਆ। ਟੀਮ ਨੇ 4 ਵਿਕਟਾਂ ਗੁਆ ਕੇ ਇਹ ਪ੍ਰਾਪਤੀ ਕੀਤੀ। ਇਸ ਤੋਂ ਪਹਿਲਾਂ ਨਾਗਪੁਰ ‘ਚ ਖੇਡੇ ਗਏ ਪਹਿਲੇ ਟੈਸਟ ‘ਚ ਆਸਟ੍ਰੇਲੀਆ ਨੂੰ ਪਾਰੀ ਨਾਲ ਹਾਰ ਮਿਲੀ ਸੀ।