ਸੀਨੀਅਰ ਪੁਲਿਸ ਕਪਤਾਨ ਸ੍ਰੀ ਸੁਰਿੰਦਰ ਲਾਂਬਾ ਜੀ ਅਤੇ ਕਪਤਾਨ ਪੁਲਿਸ ( ਟ੍ਰੈਫਿਕ ) ਨਵਨੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇਜਿੰਦਰ ਕੌਰ ASI ਬਲਵਿੰਦਰ ਸਿੰਘ ਅਤੇ ASI ਮਨੋਹਰ ਚੰਦ ਟ੍ਰੈਫਿਕ ਐਜੂਕੇਸ਼ਨ ਸੈਲ ਹੁਸ਼ਿਆਰੁਪਰ ਵੱਲੋਂ ਐਸ ਡੀ ਗਰਲਗ ਸੀਨੀਅਰ ਸੈਕੰਡਰੀ ਸਕੂਲ ਕਣਕ ਮੰਡੀ ਅਤੇ ਐਸ ਡੀ ਲੜਕਿਆਂ ਸੀਨੀਅਰ ਸੈਕੰਡਰੀ ਸਕੂਲ ਕਣਕ ਮੰਡੀ ਹੁਸ਼ਿਆਰਪੁਰ ਵਿਖੇ ਵਿਦਿਆਰਥੀਆ ਨਾਲ ਟਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਟਰੈਫਿਕ ਦੇ ਨਵੇਂ ਕਾਨੂੰਨ ਅਨੁਸਾਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਵਿਦਿਆਰਥੀ ਕੋਈ ਵੀ ਗੇਅਰ ਵਾਲਾ ਵਹੀਕਲ ਨਾ ਚਲਾਉਣ ਉਲੰਘਣਾ ਕਰਨ ਵਾਲੇ ਬੱਚਿਆਂ ਦੇ ਨਾਲ ਨਾਲ ਮਾਤਾ/ਪਿਤਾ ਜਾਂ ਵਹੀਕਲ ਦੇ ਮਾਲਕ ਨੂੰ ਭਰਨਾ ਪਵੇਗਾ ਭਾਰੀ ਜੁਰਮਾਨਾ ਅਤੇ ਨਾਲ ਮਿਲੇਗੀ ਤਿੰਨ ਸਾਲ ਦੀ ਸਜ਼ਾ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਫ਼ਰਿਸ਼ਤੇ ਸਕੀਮ 2024 ਅਧੀਨ ਰੋਡ ਐਕਸੀਡੈਂਟ ਵਿਚ ਜ਼ਖਮੀਆਂ ਵਿਆਕਤੀਆਂ ਨੂੰ ਮੁਢਲੀ ਸਹਾਇਤਾ ਦੇਣ ਅਤੇ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਾਈਬਰ ਕ੍ਰਾਈਮ ਦੁਆਰਾ ਹੋ ਰਹੀਆਂ ਠੱਗੀਆਂ ਤੋ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਨਸ਼ਾ ਤਸਕਰਾ ਦੀ ਜਾਣਕਾਰੀ ਪੁਲਿਸ ਨੂੰ ਦੇਣ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪੁਲਿਸ ਵੱਲੋ ਗੁਪਤ ਰੱਖਣ, ਨਸ਼ਾ ਕਰਨ ਵਾਲੇ ਵਿਅਕਤੀਆ ਅਤੇ ਬੱਚਿਆ ਲਈ ਨਸ਼ਾ ਛੁਡਾਉਣ ਸਬੰਧਿਤ ਸਹੂਲਤਾ ਬਾਰੇ ਜਾਗਰੂਕ ਕੀਤਾ ਗਿਆ।
