Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਡਰਾਈਵਰ ਦੀ ਛਾਤੀ ‘ਚ ਜਾ ਵੱਜੀ ਗੋਲੀ, ਜ਼ਖ਼ਮੀ ਖੁਦ ਹੀ ਪਹੁੰਚਿਆ ਪੁਲਿਸ ਕੋਲ

ਪਟਿਆਲਾ ਦੇ ਹਲਕਾ ਸਮਾਣਾ ਵਿੱਚ ਇੱਕ ਟਰੱਕ ਡਰਾਈਵਰ ਦੇ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਪਿੰਡ ਦੇ ਵਿੱਚ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ ਮਾਮਲਾ ਪਟਿਆਲਾ ਦੇ ਹਲਕਾ ਸਮਾਣਾ ਦਾ ਜਿੱਥੇ ਪੁਲਿਸ ਦੀ ਮੰਨੀਏ ਤਾ ਇੱਕ ਟਰੱਕ ਡਰਾਈਵਰ ਦੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ ਜਿਸ ਨੂੰ ਇਲਾਜ ਲਈ ਹਸਪਤਾਲ ਭੇਜ ਦਿਤਾ ਗਿਆ ਜਿੱਥੇ ਉਸਦੀ ਹੁਣ ਹਾਲਤ ਠੀਕ ਦੱਸੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਡਰਾਈਵਰ ਨੇ ਕਿਹਾ ਹੈ ਕਿ ਹਮਲਾਵਰ ਗੋਲੀ ਮਾਰ ਕੇ ਫਰਾਰ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਨੂੰ ਗੋਲੀ ਲੱਗੀ ਹੈ, ਉਹ ਟਰੱਕ ਚਲਾ ਰਿਹਾ ਸੀ ਤੇ ਉਸੇ ਦੌਰਾਨ ਹੀ ਉਸ ‘ਤੇ ਫਾਇਰਿੰਗ ਹੋਈ ਹੈ। ਗੋਲੀ ਉਸ ਦੀ ਛਾਤੀ ‘ਚ ਜਾ ਕੇ ਲੱਗੀ ਹੈ। ਜਿਸ ਕਰਕੇ ਉਹ ਜ਼ਖਮੀ ਹੈ ਤੇ ਹਸਪਤਾਲ ‘ਚ ਜ਼ੇਰੇ ਇਲਾਜ ਹੈ।ਮਿਲੀ ਜਾਣਕਾਰੀ ਦੇ ਅਨੁਸਾਰ ਡਰਾਈਵਰ ਦਾ ਨਾਮ ਮਸਤਾਨ ਸਿੰਘ ਦੱਸਿਆ ਜਾ ਰਿਹਾ ਹੈ, ਜੋ ਖੁਦ ਹੀ ਬਾਅਦ ਵਿੱਚ ਚੌਂਕ ‘ਚ ਖੜ੍ਹੀ ਪੁਲਿਸ ਦੇ ਕੋਲ ਪਹੁੰਚਦਾ ਹੈ ਤੇ ਉਹਨਾਂ ਨੂੰ ਦੱਸਦਾ ਕਿ ਮੇਰੇ ਉੱਤੇ ਹਮਲਾ ਹੋਇਆ ਹੈ ਤੇ ਮੈਨੂੰ ਗੋਲੀ ਮਾਰੀ ਗਈ ਹੈ।