Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ, ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਵੀ ਕੀਤੀ ਹੜਤਾਲ

ਪੰਜਾਬ ਵਿੱਚ ਤਹਿਸੀਲਾਂ ਤੋਂ ਬਾਅਦ ਹੁਣ ਡੀਸੀ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਯਾਨੀ ਮੰਗਲਵਾਰ ਨੂੰ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ ਅਤੇ ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ।ਦੱਸ ਦਈਏ ਕਿ ਇਸ ਦੌਰਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੀ ਤਹਿਸੀਲ ਵਿੱਚ ਜ਼ਮੀਨ ਦੀ ਰਜਿਸਟਰੀ ਤੇ ਹੋਰ ਕੰਮ ਨਹੀਂ ਹੋ ਰਹੇ ਹਨ। ਅੱਗੇ ਵੀ ਕੁਝ ਦਿਨ ਅਜਿਹੇ ਹੀ ਹਾਲਾਤ ਬਣੇ ਰਹਿਣ ਦੇ ਆਸਾਰ ਹਨ। ਦੱਸਣਯੋਗ ਹੈ ਕਿ ਇਹ ਹੜਤਾਲ ਰੂਪਨਗਰ ਦੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਦੇ ਖਿਲਾਫ ਕੀਤਾ ਜਾ ਰਿਹਾ ਹੈ ਕਿਉਂਕਿ ਤਹਿਸੀਲ ਦੇ ਮੁਲਾਜ਼ਮਾਂ ਦੇ ਖਿਲਾਫ ਉਨ੍ਹਾਂ ਦਾ ਚੱਲ ਰਿਹਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਤਹਿਸੀਲ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਿਧਾਇਕ ਦਿਨੇਸ਼ ਚੱਢਾ ਵੱਲੋਂ ਉਨ੍ਹਾਂ ਦੇ ਨਾਲ ਬਦਸਲੂਕੀ ਕੀਤੀ ਗਈ ਸੀ। ਇਸ ਦੌਰਾਨ ਤਹਿਸੀਲ ਮੁਲਾਜ਼ਮਾਂ ਦੇ ਨਾਲ ਨਾਲ ਡੀਸੀ ਦਫਤਰ ਤੇ ਐਸਡੀਐਮ ਦਫਤਰ ਦੇ ਮੁਲਾਜ਼ਮ ਵੀ ਇਸ ਹੜਤਾਲ ‘ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਵਿਧਾਇਕ ਦਿਨੇਸ਼ ਚੱਢਾ ਉਨ੍ਹਾਂ ਤੋਂ ਮੁਆਫੀ ਨਹੀਂ ਮੰਗਦਾ ਉਦੋਂ ਤੱਕ ਉਨ੍ਹਾਂ ਦੀ ਕਲਮ ਛੋੜ ਹੜਤਾਲ ਜਾਰੀ ਰਹੇਗੀ।

ਇਸ ਦੌਰਾਨ ਰੂਪਨਗਰ ਦੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਉਹ ਅਚਨਚੇਤ ਚੈਕਿੰਗ ਕਰਦੇ ਰਹਿਣਗੇ। ਹਾਲਾਂਕਿ ਵਿਧਾਇਕ ਤੇ ਮੁਲਾਜ਼ਮ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਲੋਕਾਂ ਨੂੰ ਬਹੁਤ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।