Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਡੇਢ ਸਾਲ ਦੀ ਬੱਚੀ ਨਾਲ ਗੁਆਂਢੀ ਵੱਲੋਂ ਜਬਰ ਜਨਾਹ; ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਪੰਜਾਬ ਦੇ ਸਰਾਭਾ ਨਗਰ ਥਾਣੇ ਅਧੀਨ ਪੈਂਦੇ ਰਣਜੀਤ ਨਗਰ ਬਾੜੇਵਾਲ ਦੇ ਵਿੱਚ ਡੇਢ ਸਾਲ ਦੀ ਬੱਚੀ ਦੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਿਤ ਪਿਤਾ ਦੇ ਬਿਆਨਾਂ ਦੇ ਆਧਾਰ ਉੱਤੇ ਸਰਾਭਾ ਨਗਰ ਪੁਲਿਸ ਵੱਲੋਂ ਐਫ ਆਈ ਆਰ ਨੰਬਰ 26 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

ਪੀੜਿਤ ਬੱਚੀ ਦੇ ਪਿਤਾ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਬੇਟੀ ਜਿਸਦੀ ਉਮਰ ਲਗਭਗ ਡੇਢ ਸਾਲ ਦੇ ਕਰੀਬ ਹੈ ਉਸਨੂੰ ਮੁਲਜ਼ਮ ਖਿਡਾਉਣ ਦੇ ਬਹਾਨੇ ਵਿਹੜੇ ਵਿੱਚੋਂ ਚੁੱਕ ਕੇ ਲੈ ਗਿਆ ਅਤੇ ਫਿਰ ਜਦੋਂ ਉਨ੍ਹਾਂ ਦੀ ਬੇਟੀ ਦੀ ਰੋਣ ਦੀ ਆਵਾਜ਼ ਸੁਣੀ ਤਾਂ ਬੇਟੀ ਕਾਫੀ ਗੰਭੀਰ ਹਾਲਤ ਵਿੱਚ ਪਾਈ ਗਈ ਅਤੇ ਦੋਸ਼ੀ ਮੌਕੇ ‘ਤੇ ਉੱਥੋਂ ਭੱਜ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਮਨਦੀਪ ਸਿੰਘ ਨੇ ਦੱਸਿਆ ਕਿ 26 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਹੈ ਮੁਲਜ਼ਮ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਪੁਲਿਸ ਦੁਆਰਾ ਕਾਨੂੰਨੀ ਤੌਰ ‘ਤੇ ਮਾਮਲੇ ਦੀ ਪੂਰੀ ਤਰਾਂ ਜਾਂਚ ਕੀਤੀ ਜਾਵੇਗੀ।