Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਤਰਨਤਾਰਨ ‘ਚ ਏਐਸਆਈ ਦੀ ਰਿਵਾਲਰ ਡਿੱਗਣ ਕਾਰਨ ਅਚਾਨਕ ਚੱਲੀ ਗੋਲ਼ੀ, ਪੁੱਤਰ ਦੀ ਹੋਈ ਮੌਤ

ਤਰਨਤਾਰਨ ‘ਚ ਏਐਸਆਈ ਦੀ ਰਿਵਾਲਰ ਡਿੱਗਣ ਕਾਰਨ ਅਚਾਨਕ ਚੱਲੀ ਗੋਲ਼ੀ, ਪੁੱਤਰ ਦੀ ਹੋਈ ਮੌਤ

ਤਰਨਤਾਰਨ ‘ਚ ਪੰਜਾਬ ਪੁਲਿਸ ‘ਚ ਤਾਇਨਾਤ ਸਹਾਇਕ ਐੱਸਐੱਚਓ ਦਾ ਸਰਵਿਸ ਰਿਵਾਲਵਰ ਜ਼ਮੀਨ ‘ਤੇ ਡਿੱਗਣ ਕਰਕੇ ਅਚਾਨਕ ਉਸ ਦੇ 22 ਸਾਲਾ ਬੇਟੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸ ਦਈਏ ਕਿ 22 ਸਾਲਾ ਬੇਟੇ ਨੌਜਵਾਨ ਪੁਲਿਸ ਵਾਲੇ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਫਿਲਹਾਲ ਇਸ ਮਾਮਲੇ ‘ਚ ਸਬੰਧਿਤ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ।ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਵਿਪਨ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਤਰਨਤਾਰਨ ਦੇ ਮੁਹੱਲਾ ਨਾਨਕਸਰ ਦਾ ਰਹਿਣ ਵਾਲਾ ਪੰਜਾਬ ਪੁਲਿਸ ‘ਚ ਤਾਇਨਾਤ ਏ.ਐਸ.ਆਈ ਭੁਪਿੰਦਰ ਸਿੰਘ ਸਵੇਰੇ ਕੰਮ ‘ਤੇ ਜਾਣ ਲਈ ਆਪਣੀ ਵਰਦੀ ਪਾ ਰਿਹਾ ਸੀ।ਇਸ ਦੌਰਾਨ ਜਿਸ ਨਾਲ ਉਸਦਾ ਸਰਵਿਸ ਰਿਵਾਲਵਰ ਜ਼ਮੀਨ ‘ਤੇ ਪਿਆ ਸੀ ਪਰ ਡਿੱਗ ਕੇ ਉਸੇ ਕਮਰੇ ‘ਚ ਬੈਠੇ ਉਸਦੇ 22 ਸਾਲਾ ਲੜਕੇ ਸੰਦੀਪ ਸਿੰਘ ਦੇ ਸਿਰ ‘ਤੇ ਵੱਜਿਆ। ਸਨਮਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਅਜਿਹਾ ਹੀ ਮਾਮਲਾ ਸਾਹਣਮਣੇ ਆ ਚੁੱਕਿਆ ਹੈ। ਦੱਸ ਦਈਏ ਕਿ ਬਟਾਲਾ ਪੁਲਿਸ ਦਾ ਇੱਕ ਏਐਸਆਈ ਆਪਣੇ ਹੀ ਸਰਵਿਸ ਰਿਵਾਲਵਰ ਵਿੱਚੋਂ ਭੇਤਭਰੀ ਹਾਲਤ ਵਿੱਚ ਅਚਾਨਕ ਚੱਲੀ ਗੋਲੀ ਕਾਰਨ ਸਵੇਰੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜ਼ਖ਼ਮੀ ਏਐਸਆਈ ਦੀ ਪਛਾਣ ਅਜੈਬ ਸਿੰਘ ਵਾਸੀ ਪਿੰਡ ਮੂਲਿਆਂਵਾਲ ਵਜੋਂ ਹੋਈ ਹੈ। ਇਸ ਵਕਤ ਉਹ ਬਟਾਲਾ ਦੇ ਪੀਸੀਆਰ ਵਿੰਗ ਵਿੱਚ ਤਾਇਨਾਤ ਸੀ।